ਪੰਜਾਬ ਕਾਂਗਰਸ ‘ਚ ਸ਼ੁਰੂ ਹੋਇਆ ਕਾਟੋ ਕਲੇਸ਼ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਤੋਂ ਬਾਅਦ ਵੀ ਲਗਾਤਾਰ ਜਾਰੀ ਹੈ। ਪਹਿਲਾ ਜਾਪ ਸੀ ਕਿ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਕਾਂਗਰਸ ‘ਚ ਸਭ ਕੁੱਝ ਸਹੀ ਹੋ ਜਾਵੇਗਾ।
ਪਰ ਹੁਣ ਕਾਂਗਰਸ ਦੀ ਤਾਣੀ ਹੋਰ ਵੀ ਉਲਝਦੀ ਹੋਈ ਨਜ਼ਰ ਆ ਰਹੀ ਹੈ। ਬੀਤੇ ਦਿਨ ਕੈਪਟਨ ਨੇ ਕਾਂਗਰੇਸ ਨੂੰ ਵੱਡਾ ਝਟਕਾ ਦਿੰਦਿਆਂ ਪਾਰਟੀ ਛੱਡਣ ਦਾ ਐਲਾਨ ਕੀਤਾ ਸੀ। ਇਸ ਵਿਚਕਾਰ ਹੁਣ ਇੱਕ ਵੱਡਾ ਅਪਡੇਟ ਸਾਹਮਣੇ ਆ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਗਲੇ 15 ਦਿਨਾਂ ਦੇ ਵਿੱਚ ਆਪਣੀ ਨਵੀਂ ਪਾਰਟੀ ਦਾ ਐਲਾਨ ਕਰ ਸਕਦੇ ਹਨ। ਪਿਛਲੇ ਦਿਨੀ ਕੈਪਟਨ ਨੇ ਦਿੱਲੀ ਵਿੱਚ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਸੀ। ਜਿਸ ਤੋਂ ਬਾਅਦ ਕਿਆਸ ਲਗਾਏ ਜਾ ਰਹੇ ਸੀ, ਕਿ ਕੈਪਟਨ ਭਾਜਪਾ ‘ਚ ਸ਼ਾਮਿਲ ਹੋ ਸਕਦੇ ਹਨ