Home » ਰਾਸ਼ਟਰਪਤੀ ਰਾਮਨਾਥ ਕੋਵਿੰਦ ਤੇ ਪੀਐੱਮ ਮੋਦੀ ਨੇ ਰਾਜਘਾਟ ‘ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
Home Page News India India News

ਰਾਸ਼ਟਰਪਤੀ ਰਾਮਨਾਥ ਕੋਵਿੰਦ ਤੇ ਪੀਐੱਮ ਮੋਦੀ ਨੇ ਰਾਜਘਾਟ ‘ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

Spread the news

 ਮਹਾਤਮਾ ਗਾਂਧੀ ਦੀ 152ਵੀਂ ਜੈਅੰਤੀ ਦੇ ਮੌਕੇ ‘ਤੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸੀ ਆਗੂ ਸੋਨੀਆ ਗਾਂਧੀ ਸਮੇਤ ਕਈ ਸਾਰੇ ਆਗੂ ਅੱਜ ਰਾਜਘਾਟ ਪਹੁੰਚੇ ਤੇ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਇਸ ਤੋਂ ਇਲਾਵਾ ਪੀਐੱਮ ਮੋਦੀ ਨੇ ਸਾਬਕਾ ਮਰਹੂਮ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਜੀ ਨੂੰ ਉਨ੍ਹਾਂ ਜੈਅੰਤੀ ‘ਤੇ ਨਮਨ ਕੀਤਾ।ਇਸ ਤੋਂ ਇਲਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਕਈ ਆਗੂਆਂ ਨੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।