Home » ਪ੍ਰਿਯੰਕਾ ਗਾਂਧੀ ਤੋਂ ਬਾਅਦ ਪੁਲਿਸ ਨੇ ਅਖਿਲੇਸ਼ ਯਾਦਵ ਨੂੰ ਵੀ ਲਿਆ ਹਿਰਾਸਤ ‘ਚ
Home Page News India India News

ਪ੍ਰਿਯੰਕਾ ਗਾਂਧੀ ਤੋਂ ਬਾਅਦ ਪੁਲਿਸ ਨੇ ਅਖਿਲੇਸ਼ ਯਾਦਵ ਨੂੰ ਵੀ ਲਿਆ ਹਿਰਾਸਤ ‘ਚ

Spread the news

ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਤੋਂ ਬਾਅਦ ਇਸ ਸਮੇਂ ਪੂਰਾ ਯੂਪੀ ਇੱਕ ਸਿਆਸੀ ਅਖਾੜਾ ਬਣਿਆ ਹੋਇਆ ਹੈ। ਵਿਰੋਧੀ ਧਿਰ ਦੇ ਆਗੂ ਲਖੀਮਪੁਰ ਜਾ ਕੇ ਕਿਸਾਨਾਂ ਨੂੰ ਮਿਲਣਾ ਚਾਹੁੰਦੇ ਹਨ ਪਰ ਪ੍ਰਸ਼ਾਸਨ ਸਖਤ ਹੈ।ਇਸ ਦੌਰਾਨ ਖਬਰ ਸਾਹਮਣੇ ਆ ਰਹੀ ਹੈ ਕਿ ਪ੍ਰਸ਼ਾਸਨ ਨੇ ਅਖਿਲੇਸ਼ ਯਾਦਵ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਤੋਂ ਪਹਿਲਾ ਜਦ ਅਖਿਲੇਸ਼ ਯਾਦਵ ਨੂੰ ਲਖੀਮਪੁਰ ਖੀਰੀ ਘਟਨਾ ਵਾਲੀ ਥਾਂ ‘ਤੇ ਜਾਣ ਤੋਂ ਰੋਕਿਆ ਗਿਆ ਤਾਂ ਉਹ ਆਪਣੇ ਘਰ ਤੋਂ ਕੁੱਝ ਦੂਰੀ ‘ਤੇ ਹੀ ਧਰਨੇ ‘ਤੇ ਬੈਠ ਗਏ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ’ ਚ ਲੈ ਲਿਆ।ਇਸ ਤੋਂ ਪਹਿਲਾਂ ਪ੍ਰਿਯੰਕਾ ਗਾਂਧੀ ਨੂੰ ਸੀਤਾਪੁਰ ਵਿੱਚ ਨਜ਼ਰਬੰਦ ਕੀਤਾ ਗਿਆ ਸੀ। ਐਤਵਾਰ ਨੂੰ ਲਖੀਮਪੁਰ ਖੇੜੀ ਵਿੱਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵਾਪਰੀ ਘਟਨਾ ‘ਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਹੈ। ਦੋਸ਼ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਨੇ ਉਨ੍ਹਾਂ ਕਿਸਾਨਾਂ ‘ਤੇ ਕਾਰ ਚੜ੍ਹਾਈ ਸੀ।

ਕਿਸਾਨਾਂ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਪੁਲਿਸ ਨੇ ਦਿੱਲੀ-ਐਨਸੀਆਰ ਵਿੱਚ ਕਈ ਥਾਵਾਂ ਤੇ ਬੈਰੀਕੇਡ ਲਗਾ ਦਿੱਤੇ ਹਨ। ਇਸ ਕਾਰਨ ਇਥੇ ਜਾਮ ਲੱਗਿਆ ਹੋਇਆ ਹੈ। ਨੋਇਡਾ ਤੋਂ ਦਿੱਲੀ ਜਾਣ ਵਾਲੀ ਸੜਕ ‘ਤੇ 4 ਤੋਂ 5 ਕਿਲੋਮੀਟਰ ਲੰਬਾ ਜਾਮ ਹੈ। ਡੀਐਨਡੀ ਤੋਂ ਦਿੱਲੀ ਤੋਂ ਨੋਇਡਾ ਆਉਣ ਵੇਲੇ ਬਹੁਤ ਵੱਡਾ ਜਾਮ ਹੈ। ਦੱਸ ਦੇਈਏ ਕਿ ਨੋਇਡਾ ਪੁਲਿਸ ਨੇ DND ‘ਤੇ ਬੈਰੀਕੇਡਿੰਗ ਲਗਾਈ ਹੋਈ ਹੈ। ਦਿੱਲੀ ਤੋਂ ਨੋਇਡਾ ਜਾਣ ਵਾਲੀਆਂ ਰੇਲ ਗੱਡੀਆਂ ਦੀ ਇੱਥੇ ਜਾਂਚ ਕੀਤੀ ਜਾ ਰਹੀ ਹੈ।