Home » BJP ਦਾ ਮੰਤਰੀ ਅਜੈ ਮਿਸ਼ਰਾ ਆਇਆ ਕੈਮਰੇ ਸਾਹਮਣੇ, ਦਿੱਤਾ ਇਹ ਬਿਆਨ
Home Page News India India News

BJP ਦਾ ਮੰਤਰੀ ਅਜੈ ਮਿਸ਼ਰਾ ਆਇਆ ਕੈਮਰੇ ਸਾਹਮਣੇ, ਦਿੱਤਾ ਇਹ ਬਿਆਨ

Spread the news

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਤੋਂ ਬਾਅਦ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦਾ ਬਿਆਨ ਸਾਹਮਣੇ ਆਇਆ ਹੈ। ਅਜੈ ਮਿਸ਼ਰਾ ਨੇ ਇਸ ਹਿੰਸਾ ਲਈ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੂੰ ਜ਼ਿੰਮੇਵਾਰ ਠਹਿਰਾਇਆ ਹੈ।ਅਜੇ ਮਿਸ਼ਰਾ ਨੇ ਕਿਹਾ ਹੈ ਕਿ ਮੈਂ ਅਤੇ ਮੇਰਾ ਬੇਟਾ ਉਸ ਸਮੇਂ ਮੌਕੇ ‘ਤੇ ਮੌਜੂਦ ਨਹੀਂ ਸੀ। ਇਸ ਮਾਮਲੇ ਦੀ ਨਿਆਂਇਕ ਜਾਂਚ ਹੋਣੀ ਚਾਹੀਦੀ ਹੈ। ਸੱਚ ਸਭ ਦੇ ਸਾਹਮਣੇ ਆ ਜਾਵੇਗਾ। ਅਜੈ ਮਿਸ਼ਰਾ ਨੇ ਕਿਹਾ, “ਸਾਡੇ ਵਰਕਰ ਵੀ ਹਿੰਸਾ ਵਿੱਚ ਮਾਰੇ ਗਏ ਹਨ, ਉਨ੍ਹਾਂ ਨੂੰ ਵੀ ਮੁਆਵਜ਼ਾ ਮਿਲਣਾ ਚਾਹੀਦਾ ਹੈ। ਅਸੀਂ ਇਸ ਘਟਨਾ ਦੇ ਸੰਬੰਧ ਵਿੱਚ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨਾਲ ਗੱਲ ਕੀਤੀ ਹੈ। ਦੋਸ਼ੀਆਂ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ।” ਉਨ੍ਹਾਂ ਕਿਹਾ,“ ਪ੍ਰਦਰਸ਼ਨਕਾਰੀਆਂ ਨੇ ਸਾਡੇ ਵਰਕਰਾਂ ਉੱਤੇ ਹਮਲਾ ਕੀਤਾ ਅਤੇ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ। ਅਸੀਂ ਕੇਸ ਦਰਜ ਕਰਨ ਲਈ ਵੀ ਕਿਹਾ ਹੈ।”

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਕਿਸਾਨ ਕਰੀਬ ਦਸ ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਦੀ ਨਾਰਾਜ਼ਗੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਮਿਸ਼ਰਾ ਦੇ ਕਥਿਤ ਬਿਆਨ ਤੋਂ ਬਾਅਦ ਹੋਰ ਵੱਧ ਗਈ, ਜਿਸ ਵਿੱਚ ਉਨ੍ਹਾਂ ਨੇ ਕਿਸਾਨਾਂ ਨੂੰ ‘ਦੋ ਮਿੰਟ ‘ਚ ਸੁਧਾਰਣ’ ਅਤੇ ‘ਲਖੀਮਪੁਰ ਖੀਰੀ ਛੱਡਣ’ ਦੀ ਚੇਤਾਵਨੀ ਦਿੱਤੀ ਸੀ ਗ੍ਰਹਿ ਰਾਜ ਮੰਤਰੀ ਅਤੇ ਲਖੀਮਪੁਰ ਖੀਰੀ ਤੋਂ ਸੰਸਦ ਮੈਂਬਰ ਅਜੈ ਕੁਮਾਰ ਮਿਸ਼ਰਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਨ੍ਹਾਂ ਨੂੰ ਇਹ ਕਹਿੰਦੇ ਹੋਏ ਸੁਣਿਆ ਜਾ ਰਿਹਾ ਹੈ, “ਸਾਮਣਾ ਕਰੋ ਆਕੇ, ਅਸੀਂ ਤੁਹਾਨੂੰ ਠੀਕ ਕਰਾਂਗੇ, ਇਸ ਵਿੱਚ ਸਿਰਫ ਦੋ ਮਿੰਟ ਲੱਗਣਗੇ।”