ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਅਤੇ ਕਿਸਾਨਾਂ ਨੂੰ ਲਖੀਮਪੁਰ ਖੀਰੀ ਜਾਣ ਤੋਂ ਰੋਕਣ ਲਈ ਪੁਲਿਸ ਨੇ ਈਪੀਈ ਅਤੇ ਨਿਵਾੜਾ ਚੈੱਕਪੋਸਟ ‘ਤੇ ਡੇਰਾ ਲਾਇਆ ਹੋਇਆ ਸੀ। ਵਾਹਨਾਂ ਦੇ ਚਾਲਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਸੀ। ਪਰ ਗੁਰਨਾਮ ਸਿੰਘ ਚੜੂਨੀ ਪੁਲਿਸ ਨੂੰ ਚਕਮਾ ਦੇ ਕੇ ਲਖੀਮਪੁਰ ਪਹੁੰਚਣ ‘ਚ ਕਾਮਯਾਬ ਹੋ ਗਏ।ਇਸ ਦੌਰਾਨ ਚੜੂਨੀ ਨੇ ਬੀਤੇ ਐਤਵਾਰ ਨੂੰ ਵਾਪਰੀ ਘਟਨਾ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਤ ਕੀਤੀ ਹੈ।
ਲਖੀਮਪੁਰ ਖੀਰੀ ਮਾਮਲੇ ਵਿੱਚ ਅੱਜ ਇੱਕ ਅਹਿਮ ਦਿਨ ਹੈ। ਦਰਅਸਲ ਸੁਪਰੀਮ ਕੋਰਟ ਨੇ ਇਸ ਮਾਮਲੇ ਦਾ ਖੁਦ ਨੋਟਿਸ ਲਿਆ ਹੈ, ਜਿਸ ‘ਤੇ ਅੱਜ ਸੁਣਵਾਈ ਹੋਵੇਗੀ। ਇਸ ਤੋਂ ਇਲਾਵਾ ਅੱਜ ਅਖਿਲੇਸ਼ ਯਾਦਵ ਲਖੀਮਪੁਰ ਜਾਣਗੇ ਅਤੇ ਪੀੜਤਾਂ ਦੇ ਪਰਿਵਾਰਾਂ ਨੂੰ ਮਿਲਣਗੇ।ਇਸ ਤੋਂ ਪਹਿਲਾਂ ਬੁੱਧਵਾਰ ਨੂੰ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਲਖੀਮਪੁਰ ਪਹੁੰਚੇ ਸਨ ਅਤੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲੇ ਸੀ। ਯੋਗੀ ਸਰਕਾਰ ਨੇ ਬੁੱਧਵਾਰ ਨੂੰ ਹੀ ਲਖੀਮਪੁਰ ਜਾਣ ‘ਤੇ ਲੱਗੀ ਰੋਕ ਹਟਾਈ ਸੀ।