ਲਖੀਮਪੁਰ ਖੇੜੀ ਘਟਨਾ ਦੀ ਜਾਂਚ ਸਬੰਧੀ ਮਾਣਯੋਗ ਸੁਪਰੀਮ ਕੋਰਟ ਦੇ ਦਖ਼ਲ ਦਿੱਤੇ ਜਾਣ ਤੋਂ ਬਾਅਦ ਆਖ਼ਰਕਾਰ ਉੱਤਰ ਪ੍ਰਦੇਸ਼ ਪੁਲਿਸ ਹਰਕਤ ਵਿੱਚ ਆ ਗਈ ਹੈ। ਉਤਰ ਪ੍ਰਦੇਸ਼ ਪੁਲਿਸ ਨੇ ਕੇਂਦਰੀ ਮੰਤਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਹੁਣ ਸੰਮਨ ਭੇਜ ਕੇ ਪੇਸ਼ ਹੋਣ ਲਈ ਆਖਿਆ ਹੈ।
ਇੰਨਾ ਹੀ ਨਹੀਂ ਪੁਲਿਸ ਨੇ ਲਖੀਮਪੁਰ ਖੇੜੀ ਵਿੱਚ ਕੇਂਦਰੀ ਮੰਤਰੀ ਅਜੇ ਕੁਮਾਰ ਮਿਸ਼ਰਾ ਦੀ ਰਿਹਾਇਸ਼ ਦੇ ਬਾਹਰ ਨੋਟਿਸ ਚਿਪਕਾ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ਦੇ ਮੰਤਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ 8 ਅਕਤੂਬਰ ਨੂੰ ਪੇਸ਼ ਹੋਣ ਲਈ ਕਿਹਾ ਹੈ।
ਦੱਸ ਦਈਏ ਕਿ ਇਹ ਕਦਮ ਉਸ ਸਮੇਂ ਚੁੱਕਿਆ ਗਿਆ ਜਦੋਂ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਨੂੰ ਇਸ ਮਾਮਲੇ ਵਿੱਚ ਗ੍ਰਿਫਤਾਰੀਆਂ ਅਤੇ ਕਾਰਵਾਈ ਬਾਰੇ ਪੁੱਛਿਆ ਹੈ, ਸਟੇਟਸ ਰਿਪੋਰਟ ਦਾਇਰ ਕਰਨ ਨੂੰ ਕਿਹਾ ਹੈ। ਕੱਲ੍ਹ ਸੁਪਰੀਮ ਕੋਰਟ ਵਿੱਚ ਇਸ ਮਾਮਲੇ ਤੇ ਮੁੜ ਤੋਂ ਸੁਣਵਾਈ ਹੋਵੇਗੀ।