ਕਰੋਨਾ ਨੂੰ ਠੱਲ ਪਾਉਣ ਲਈ ਜਿੱਥੇ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਤੇ ਸੁ-ਰੱ-ਖਿ-ਆ ਨੂੰ ਵਧਾ ਦਿੱਤਾ ਗਿਆ ਸੀ। ਜਿਸ ਨਾਲ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ। ਸਾਰੇ ਦੇਸ਼ਾਂ ਵਿੱਚ ਕਰੋਨਾ ਟੈਸਟ ਅਤੇ ਟੀਕਾਕਰਨ ਕੀਤੇ ਜਾਣ ਤੋਂ ਬਾਅਦ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਹਵਾਈ ਉਡਾਨਾਂ ਨੂੰ ਵੀ ਮੁੜ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ। ਉਥੇ ਹੀ ਸਾਰੇ ਲੋਕਾਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਸਾਰੇ ਦੇਸ਼ਾਂ ਵੱਲੋਂ ਕੀਤੀ ਜਾ ਰਹੀ ਹੈ। ਜਿੱਥੇ ਕਈ ਦੇਸ਼ਾਂ ਅੰਦਰ ਕਰੋਨਾ ਨੂੰ ਠੱਲ ਪਾ ਲਈ ਗਈ ਹੈ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ।
ਹੁਣ ਕੈਨੇਡਾ ਵਿਚ ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਟਰੂਡੋ ਸਰਕਾਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਕੈਨੇਡਾ ਸਰਕਾਰ ਵੱਲੋਂ ਜਿੱਥੇ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਢਿੱਲ ਦਿੱਤੀ ਗਈ ਹੈ। ਉਥੇ ਹੀ ਲੋਕਾਂ ਨੂੰ ਅਜੇ ਵੀ ਕਰੋਨਾ ਪਾਬੰਦੀਆਂ ਦੇ ਅਨੁਸਾਰ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਦੇਸ਼ ਅੰਦਰ ਜਿੱਥੇ ਵੱਡੀ ਪੱਧਰ ਤੇ ਕਰੋਨਾ ਟੀਕਾਕਰਨ ਕੀਤਾ ਜਾ ਰਿਹਾ ਹੈ। ਉਥੇ ਹੀ ਹੁਣ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਰਕਾਰ ਵੱਲੋਂ ਕੈਨੇਡਾ ਵਿੱਚ 12 ਸਾਲ ਤੋਂ ਵੱਧ ਉਮਰ ਦੇ ਸਾਰੇ ਨਾਗਰਿਕਾ, ਕਰਮਚਾਰੀਆਂ ਅਤੇ ਯਾਤਰੀਆਂ ਲਈ ਕਰੋਨਾ ਟੀਕਾਕਰਨ ਲਾਜ਼ਮੀ ਕਰ ਦਿੱਤਾ ਗਿਆ ਹੈ।
ਉੱਥੇ ਹੀ ਇਹ ਵੀ ਸਰਕਾਰ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਨ ਕਿ ਕੈਨੇਡਾ ਵਿੱਚ ਸਮੁੰਦਰੀ ਜਹਾਜ਼ਾਂ, ਟਰੇਨਾ ਅਤੇ ਹਵਾਈ ਜਹਾਜ਼ਾਂ ਵਿੱਚ ਸਫਰ ਕਰਨ ਵਾਲੇ ਸਾਰੇ ਯਾਤਰੀਆਂ ਲਈ ਕਰੋਨਾ ਟੀਕਾਕਰਨ ਲਾਜ਼ਮੀ ਕੀਤਾ ਗਿਆ ਹੈ। ਜਿਨ੍ਹਾਂ ਦੀ ਉਮਰ 12 ਸਾਲ ਤੋਂ ਵੱਧ ਹੈ ਉਨ੍ਹਾਂ ਦਾ ਕਰੋਨਾ ਟੀਕਾਕਰਨ ਦੇਸ਼ ਅੰਦਰ ਹੋਣਾ ਲਾਜ਼ਮੀ ਕੀਤਾ ਗਿਆ ਹੈ। ਉੱਥੇ ਹੀ ਸਰਕਾਰ ਵੱਲੋਂ ਆਖਿਆ ਗਿਆ ਹੈ ਕਿ ਜੋ ਲੋਕ ਆਪਣਾ ਟੀਕਾਕਰਨ ਨਹੀਂ ਕਰਵਾ ਰਹੇ ਉਨ੍ਹਾਂ ਨੂੰ ਕੰਮ ਤੋਂ ਛੁੱਟੀ ਤੇ ਰੱਖਿਆ ਜਾਵੇ ਉਸਦੀ ਤਨਖਾਹ ਵੀ ਨਾ ਦਿੱਤੀ ਜਾਵੇ।
ਉੱਥੇ ਹੀ ਪ੍ਰਾਪਤ ਖਬਰ ਅਨੁਸਾਰ ਪਬਲਿਕ ਪ੍ਰਸ਼ਾਸਨ ਵੱਲੋਂ ਵੀ ਸਾਰੇ ਕਰਮਚਾਰੀਆਂ ਨੂੰ 29 ਅਕਤੂਬਰ ਤੱਕ ਟੀਕਾਕਰਨ ਕਰਵਾਏ ਜਾਣ ਦਾ ਲਾਜ਼ਮੀ ਕੀਤਾ ਗਿਆ ਹੈ। ਉਥੇ ਹੀ ਜਿਨ੍ਹਾਂ ਲੋਕਾਂ ਵੱਲੋਂ ਆਪਣਾ ਟੀਕਾਕਰਨ ਨਹੀਂ ਕਰਵਾਇਆ ਗਿਆ ਹੈ ਉਨ੍ਹਾਂ ਨੂੰ ਟੀਕਾਕਰਣ ਕਰਵਾਏ ਜਾਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।