ਅੱਜ ਸੁਪਰੀਮ ਕੋਰਟ ਵਿੱਚ ਲਖੀਮਪੁਰ ਖੀਰੀ ਮਾਮਲੇ ਦੀ ਸੁਣਵਾਈ ਹੋ ਰਹੀ ਹੈ। ਸੁਣਵਾਈ ਦੌਰਾਨ ਲਖੀਮਪੁਰ ਮਾਮਲੇ ‘ਚ ਸੁਪਰੀਮ ਕੋਰਟ ਦੀ ਯੋਗੀ ਸਰਕਾਰ ਨੂੰ ਫਟਕਾਰ, 302 ਦਾ ਕੇਸ ਹੈ ਤਾਂ ਕੋਈ ਗ੍ਰਿਫਤਾਰੀ ਕਿਉਂ ਨਹੀਂ ਹੋਈ ? ਸੁਪਰੀਮ ਕੋਰਟ ਵਿੱਚ ਮੁੜ ਸੁਣਵਾਈ ਲਈ ਹਰੀਸ਼ ਸਾਲਵੇ ਯੂਪੀ ਸਰਕਾਰ ਦੀ ਤਰਫੋਂ ਪੇਸ਼ ਹੋਏ ਹਨ। ਸੀਜੇਆਈ ਨੇ ਯੂਪੀ ਸਰਕਾਰ ‘ਤੇ ਸਵਾਲ ਉਠਾਏ ਅਤੇ ਪੁੱਛਿਆ ਕਿ ਕਤਲ ਕੇਸ ਵਿੱਚ ਮੁਲਜ਼ਮਾਂ ਨਾਲ ਵੱਖਰਾ ਵਤੀਰਾ ਕਿਉਂ ਕੀਤਾ ਜਾ ਰਿਹਾ ਹੈ। ਇਹ ਬੈਂਚ ਦੀ ਰਾਏ ਹੈ। ਸੁਣਵਾਈ ਦੌਰਾਨ ਹਰੀਸ਼ ਸਾਲਵੇ ਨੇ ਕਿਹਾ, ‘ਤੁਸੀਂ ਨੋਟਿਸ ਜਾਰੀ ਕੀਤਾ ਸੀ।’ ਇਸ ‘ਤੇ ਸੀਜੇਆਈ ਨੇ ਕਿਹਾ,’ ਅਸੀਂ ਨੋਟਿਸ ਜਾਰੀ ਨਹੀਂ ਕੀਤਾ ਸੀ। ਅਸੀਂ ਸਥਿਤੀ ਰਿਪੋਰਟ ਮੰਗੀ ਸੀ ‘, ਜਿਸ ‘ਤੇ ਸਾਲਵੇ ਨੇ ਕਿਹਾ ਕਿ ਸਰਕਾਰ ਨੇ ਸਥਿਤੀ ਰਿਪੋਰਟ ਦਾਇਰ ਕੀਤੀ ਹੈ। ਸੀਜੇਆਈ ਨੇ ਕਿਹਾ ਕਿ ਮੁੱਖ ਦੋਸ਼ੀ ਦੇ ਖਿਲਾਫ ਬਹੁਤ ਗੰਭੀਰ ਮਾਮਲਾ ਹੈ। ਸਾਲਵੇ ਨੇ ਕਿਹਾ ਕਿ ਅਸੀਂ ਉਨ੍ਹਾਂ ਨੂੰ ਦੁਬਾਰਾ ਨੋਟਿਸ ਜਾਰੀ ਕੀਤਾ ਹੈ ਅਤੇ ਉਨ੍ਹਾਂ ਨੂੰ ਕੱਲ੍ਹ ਸਵੇਰੇ 11 ਵਜੇ ਪੇਸ਼ ਹੋਣ ਲਈ ਕਿਹਾ ਹੈ। ਜੇ ਉਹ ਪੇਸ਼ ਨਹੀਂ ਹੁੰਦਾ, ਤਾਂ ਕਾਨੂੰਨ ਆਪਣਾ ਰਾਹ ਅਪਣਾ ਲਵੇਗਾ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਰਿਪੋਰਟ ਵਿੱਚ ਗੋਲੀ ਦਾ ਕੋਈ ਜ਼ਖਮ ਨਹੀਂ ਹੈ, ਇਸ ਲਈ ਦੋਸ਼ੀਆਂ ਨੂੰ ਨੋਟਿਸ ਦਿੱਤਾ ਗਿਆ ਹੈ।
ਸੀਜੇਆਈ ਨੇ ਕਿਹਾ, ‘ਅਸੀਂ ਜ਼ਿੰਮੇਵਾਰ ਸਰਕਾਰ ਅਤੇ ਜ਼ਿੰਮੇਵਾਰ ਪੁਲਿਸ ਦੇਖਣਾ ਚਾਹੁੰਦੇ ਹਾਂ। ਮਾਮਲੇ ਦੇ ਸਾਰੇ ਆਰੋਪੀਆਂ ਨਾਲ ਇਕ ਤਰ੍ਹਾਂ ਦਾ ਵਰਤਾਅ ਹੋਣਾ ਚਾਹੀਦਾ ਹੈ। ਇਸ ਦੌਰਾਨ ਸੁਪਰੀਮ ਕੋਰਟ ਨੇ ਇਕ ਨਿੱਜੀ ਚੈਨਲ ਦੀ ਰਿਪੋਟਿੰਗ ਨੂੰ ਲੈ ਕੇ ਵੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਅਦਾਲਤ ਨੇ ਕਿਹਾ ਕਿ ਮੀਡੀਆ ਨੂੰ ਬੋਲਣ ਦੀ ਆਜ਼ਾਦੀ ਦਾ ਫਾਇਦਾ ਨਹੀਂ ਚੁੱਕਣਾ ਚਾਹੀਦਾ। ਅਸੀਂ ਮੀਡੀਆ ਦੀ ਆਜ਼ਾਦੀ ਦਾ ਸਨਮਾਨ ਕਰਦੇ ਹਾਂ ਪਰ ਇਸ ਤਰ੍ਹਾਂ ਦੀ ਰਿਪੋਟਿੰਗ ਨਹੀਂ ਹੋਣੀ ਚਾਹੀਦੀ। ਦੱਸ ਦਈਏ ਕਿ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 20 ਅਕਤੂਬਰ ਨੂੰ ਹੋਵੇਗੀ।