ਸੰਯੁਕਤ ਕਿਸਾਨ ਮੋਰਚੇ ਨੇ ਯੋਗੀ ਸਰਕਾਰ ਨੂੰ ਅਲਟੀਮੇਟਮ ਦਿੰੰਦਿਆਂ ਐਲਾਨ ਕੀਤਾ ਹੈ ਕਿ 11 ਅਕਤੂਬਰ ਤਕ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੀ ਸਾਜਸ਼ ’ਚ ਗ੍ਰਿਫ਼ਤਾਰੀ ਸਮੇਤ ਲਖੀਮਪੁਰ ਖੀਰੀ ’ਚ ਹੋਏ ਕਿਸਾਨਾਂ ਦੇ ਹਤਿਆਕਾਂਡ ’ਚ ਮੰਤਰੀ ਦੇ ਬੇਟੇ ਅਸ਼ੀਸ਼ ਸਮੇਤ ਹੋਰ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਹੋਈ ਤਾਂ 18 ਅਕਤੂਬਰ ਨੂੰ ਦੇਸ਼ ਭਰ ’ਚ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤਕ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਮੋਰਚੇ ਦੀ ਇਕ ਮੀਟਿੰਗ ’ਚ ਲਏ ਇਸ ਫ਼ੈਸਲੇ ਦਾ ਕਿਸਾਨ ਆਗੂਆਂ ਨੇ ਐਲਾਨ ਕਰਦਿਆਂ ਕੇਂਦਰ ਸਰਕਾਰ ’ਚੋਂ ਵੀ ਮੰਤਰੀ ਦੀ ਬਰਖਾਸਤਗੀ ਦੀ ਮੰਗ ਰੱਖੀ ਹੈ। 12 ਅਕਤੂਬਰ ਨੂੰ ਸ਼ਹੀਦ ਕਿਸਾਨਾਂ ਦੇ ਸ਼ਰਧਾਂਜਲੀ ਸਮਾਰੋਹ ਮੌਕੇ ਦੇਸ਼ ਭਰ ’ਚ ਕਿਸਾਨ ਸ਼ਹੀਦ ਦਿਵਸ ਮਨਾਉਣ ਦਾ ਵੀ ਸੱਦਾ ਦਿਤਾ ਗਿਆ।
ਸੰਯੁਕਤ ਕਿਸਾਨ ਮੋਰਚਾ ਨੇ ਉੱਤਰ ਪ੍ਰਦੇਸ ਸਰਕਾਰ ਵੱਲੋਂ ਲਖੀਮਪੁਰ ਖੇੜੀ ਕਿਸਾਨ ਕਤਲੇਆਮ ਦੇ ਦੋਸੀਆਂ ਨੂੰ ਬਚਾਏ ਜਾਣ ‘ਤੇ ਚਿੰਤਾ ਪ੍ਰਗਟਾਈ ਹੈ। ਯੋਗੀ ਅਤੇ ਮੋਦੀ ਸਰਕਾਰ ਵੱਲੋਂ ਇਹ ਅਚਾਨਕ ਕੀਤੀ ਕਾਰਵਾਈ ਨਹੀਂ ਹੈ ਅਤੇ ਅਸੀਂ ਸਰਕਾਰ ਨੂੰ ਦੋਸੀ ਟਿਕਣ ਵਿੱਚ ਸਹੀ ਸਾਬਤ ਹੋਏ । ਯੂਪੀ ਸਰਕਾਰ ਵੱਲੋਂ ਹਰੀਸ ਸਾਲਵੇ ਵੀ ਕਹਿੰਦੇ ਹਨ ਕਿ ਸਰਕਾਰ ਤੇ ਲੱਗੇ ਦੋਸ ਸੱਚੇ ਹਨ।ਉੱਥੋਂ ਮੋਦੀ ਅਤੇ ਯੋਗੀ ਸਰਕਾਰਾਂ ‘ਤੇ ਦਬਾਅ ਬਣਾਉਣ ਲਈ, ਕਿਸਾਨਾਂ ਦੇ ਇਸ ਕਤਲੇਆਮ ਵਿਰੁਧ ਇਨਸਾਫ ਨੂੰ ਯਕੀਨੀ ਬਨਾਉਣ ਲਈ ਕੋਈ ਨਾਂ ਕੋਈ ਪ੍ਰੋਗਰਾਮ ਦਿੱਤਾ ਜਾਵੇਗਾ। ਐਸਕੇਐਮ ਲੋਕਾਂ ਨੂੰ ਅਪੀਲ ਕਰਦਾ ਹੈ ਕਿ ਉਹ 12 ਅਕਤੂਬਰ ਨੂੰ ਗੁਰਦੁਆਰਿਆਂ, ਮੰਦਰਾਂ, ਚਰਚਾਂ, ਮਸਜਿਦਾਂ ਅਤੇ ਹੋਰ ਜਨਤਕ ਥਾਵਾਂ ’ਤੇ ਪ੍ਰਾਰਥਨਾ ਸਭਾਵਾਂ ਤੇ ਸ਼ਰਧਾਂਜਲੀ ਸਮਾਰੋਹ ਕਰਨ।