ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਲਖੀਮਪੁਰ ਖੇੜੀ ਹਿੰਸਾ ਦੇ ਵਿਰੋਧ ਵਿੱਚ ਮਹਾਂਪੰਚਾਇਤ ਕਰਨ ਦਾ ਐਲਾਨ ਕੀਤਾ ਹੈ। ਮੋਰਚੇ ਦੇ ਆਗੂਆਂ ਵੱਲੋਂ ਦੱਸਿਆ ਗਿਆ ਹੈ ਕਿ 26 ਅਕਤੂਬਰ ਨੂੰ ਲਖਨਊ ਵਿੱਚ ਕਿਸਾਨ ਮੋਰਚਾ ਮਹਾਪੰਚਾਇਤ ਦਾ ਆਯੋਜਨ ਕਰੇਗਾ।
ਕਿਸਾਨ ਆਗੂ ਰਕੇਸ਼ ਟਿਕੈਤ ਨੇ ਕਿਹਾ ਕਿ ਲਖੀਮਪੁਰ ਤੋਂ 12 ਅਕਤੂਬਰ ਨੂੰ ‘ਸ਼ਹੀਦ ਕਲਸ਼ ਯਾਤਰਾ’ ਸ਼ੁਰੂ ਹੋਵੇਗੀ।
ਇਸ ਤੋਂ ਇਲਾਵਾ 18 ਅਕਤੂਬਰ ਨੂੰ ਦੇਸ਼ ਭਰ ਵਿੱਚ ਸਵੇਰੇ 10 ਵਜੇ ਤੋਂ 4 ਵਜੇ ਤੱਕ ਦੇਸ਼ ਭਰ ਵਿੱਚ ਰੇਲਾਂ ਰੋਕਣ ਦਾ ਐਲਾਨ ਕੀਤਾ ਗਿਆ ਹੈ।
ਕਿਸਾਨ ਆਗੂ ਸਾਥੀ ਨੇ ਅਜੈ ਮਿਸ਼ਰਾ ਦੇ ਅਸਤੀਫੇ ਦੀ ਮੰਗ ਕੀਤੀ ਹੈ ਅਤੇ ਆਸ਼ੀਸ਼ ਮਿਸ਼ਰਾ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ।
ਸੰਯੁਕਤ ਕਿਸਾਨ ਮੋਰਚਾ ਦੇ ਆਗੂ ਯੋਗੇਂਦਰ ਯਾਦਵ ਨੇ ਕਿਹਾ ਕਿ ਲਖੀਮਪੁਰ ਖੇੜੀ ਹਿੰਸਾ ਦੇ ਵਿਰੋਧ ਵਿੱਚ 15 ਅਕਤੂਬਰ ਨੂੰ ਦੁਸਹਿਰੇ ਮੌਕੇ ਪੀਐਮ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਸਾੜੇ ਜਾਣਗੇ।
ਦੱਸਣਯੋਗ ਹੈ ਕਿ ਉੱਤਰ-ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਬੀਤੇ ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਤੇ ਯੂ. ਪੀ. ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਈਆ ਦੇ ਪ੍ਰੋਗਰਾਮ ਦਾ ਵਿਰੋਧ ਕਰ ਰਹੇ ਸੜਕ ਕੰਢੇ ਖੜ੍ਹੇ ਕਿਸਾਨਾਂ ‘ਤੇ ਗੱਡੀ ਚੜ੍ਹਾ ਦਿੱਤੀ ਗਈ ਸੀ। ਇਸ ਹਾਦਸੇ ’ਚ ਘੱਟੋ-ਘੱਟ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ। ਜਿਹੜੀ ਗੱਡੀ ਕਿਸਾਨਾਂ ’ਤੇ ਚੜ੍ਹਾਈ ਗਈ ਸੀ, ਉਸ ’ਚ ਗ੍ਰਹਿ ਰਾਜ ਮੰਤਰੀ ਅਜੇ ਟੇਨੀ ਦਾ ਪੁੱਤਰ ਆਸ਼ੀਸ਼ ਮਿਸ਼ਰਾ ਅਤੇ ਹੋਰ ਨਜ਼ੀਦੀਕੀ ਸਵਾਰ ਸਨ।