ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿਥੇ ਪੰਜਾਬ ਵਿੱਚ ਕੀਤੇ ਜਾਂਦੇ ਕਾਰਜਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਕਿਸਾਨਾਂ ਅਤੇ ਲੋਕਾਂ ਦੀਆਂ ਸ-ਮੱ-ਸਿ-ਆ-ਵਾਂ ਨੂੰ ਹੱਲ ਕਰਨ ਵਾਲੇ ਮੰਤਰੀ ਦੇ ਨਾਮ ਨਾਲ ਨਵਾਜ਼ਿਆ ਜਾ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਕੀਤੇ ਜਾਂਦੇ ਕਾਰਜਾਂ ਦੀ ਸਾਰੇ ਪਾਸੇ ਪ੍ਰਸੰਸਾ ਹੋ ਰਹੀ ਹੈ। ਕਿਉਂਕਿ ਉਨ੍ਹਾਂ ਵੱਲੋਂ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਵੀ ਕੀਤੇ ਗਏ ਹਨ। ਜਿੱਥੇ ਅੱਜ ਉਨ੍ਹਾਂ ਦੇ ਬੇਟੇ ਦਾ ਵਿਆਹ ਹੋ ਰਿਹਾ ਹੈ
ਉਥੇ ਹੀ ਉਨ੍ਹਾਂ ਵੱਲੋਂ ਬੀਤੇ ਦਿਨੀਂ ਆਪਣੇ ਘਰ ਵਿਚ ਪੁੱਤਰ ਦੇ ਵਿਆਹ ਦੇ ਸਮਾਗਮਾਂ ਨੂੰ ਛੱਡ ਕੇ ਉੱਤਰ ਪ੍ਰਦੇਸ਼ ਵਿੱਚ ਸ਼-ਹੀ-ਦ ਹੋਏ ਕਿਸਾਨਾਂ ਲਈ ਸਾਥ ਵੀ ਦਿੱਤਾ ਗਿਆ ਹੈ। ਜਿੱਥੇ ਉਨਾਂ ਵੱਲੋਂ ਮ੍ਰਿਤਕ ਕਿਸਾਨ ਪਰਿਵਾਰਾਂ ਨੂੰ 50-50 ਲੱਖ ਰੁਪਏ ਦਿੱਤੇ ਗਏ ਹਨ। ਹੁਣ ਮੁੱਖ ਮੰਤਰੀ ਚੰਨੀ ਨੂੰ ਆਪਣੇ ਪੁੱਤਰ ਦੇ ਵਿਆਹ ਦਾ ਬਹੁਤ ਚਾਅ ਹੈ ਜਿੱਥੇ ਖ਼ੁਸ਼ੀ ਵਿਚ ਉਨ੍ਹਾਂ ਵੱਲੋਂ ਇਹ ਕੰਮ ਕੀਤਾ ਗਿਆ ਹੈ ਜਿਸ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।
ਅੱਜ ਇੱਥੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਪੁੱਤਰ ਦਾ ਵਿਆਹ ਮੁਹਾਲੀ ਦੇ ਫੇਜ਼ 3 ਬੀ 1 ਵਿਖੇ ਸਥਿਤ ਗੁਰਦੁਆਰਾ ਸਾਹਿਬ ਸੱਚਾ ਧੰਨ ਸਾਹਿਬ ਵਿਖੇ ਹੋ ਰਿਹਾ ਹੈ। ਉੱਥੇ ਹੀ ਬਹੁਤ ਸਾਰੀਆਂ ਸ਼ਖਸ਼ੀਅਤਾਂ ਦੇ ਵੀ ਇਸ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਜਿਨ੍ਹਾਂ ਵਿੱਚ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਕੁਲਜੀਤ ਸਿੰਘ ਨਾਗਰਾ ਅਤੇ ਅਰੁਣਾ ਚੌਧਰੀ ਵੀ ਵਿਆਹੁਤਾ ਜੋੜੀ ਨੂੰ ਅਸ਼ੀਰਵਾਦ ਦੇਣ ਲਈ ਪਹੁੰਚ ਸਕਦੇ ਹਨ। ਉਥੇ ਹੀ ਕਈ ਹੋਰ ਸਖ਼ਸ਼ੀਅਤਾਂ ਦੇ ਵੀ ਸ਼ਾਮਲ ਹੋਣ ਦੀ ਆਸ ਪ੍ਰਗਟਾਈ ਗਈ ਹੈ।
ਅੱਜ ਇਥੇ ਗੁਰਦੁਆਰਾ ਸਾਹਿਬ ਨੂੰ ਆਕਰਸ਼ਕ ਫੁੱਲਾਂ ਨਾਲ ਸਜਾਇਆ ਗਿਆ ਹੈ। ਉੱਥੇ ਹੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਗੁਰਦੁਆਰਾ ਸਾਹਿਬ ਵਿੱਚ ਆਪਣੇ ਪੁੱਤਰ ਦੇ ਵਿਆਹ ਵਾਲੀ ਗੱਡੀ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਖੁਦ ਚਲਾ ਕੇ ਗੁਰਦੁਆਰਾ ਸਾਹਿਬ ਪਹੁੰਚ ਕੀਤੀ ਗਈ ਹੈ। ਉਥੇ ਹੀ ਇਹ ਵੀ ਦੱਸਿਆ ਗਿਆ ਹੈ ਕਿ ਉਨ੍ਹਾਂ ਦੇ ਬੇਟੇ ਦਾ ਵਿਆਹ ਡੇਰਾਬੱਸੀ ਦੇ ਪਿੰਡ ਅਮਲਾ ਦੀ ਰਹਿਣ ਵਾਲੀ ਸਿਮਰਨਧੀਰ ਕੌਰ ਨਾਲ ਕੀਤਾ ਜਾ ਰਿਹਾ ਹੈ। ਜਿਸ ਨੇ ਇੰਜੀਨੀਅਰਿੰਗ ਦੀ ਪੜ੍ਹਾਈ ਕੀਤੀ ਹੈ ਅਤੇ ਹੁਣ ਐਮਬੀਏ ਕਰ ਰਹੀ ਹੈ