ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਇੱਕ ਪਾਰਟੀ ਵਫ਼ਦ ਨੇ ਅੱਜ ਲਖੀਮਪੁਰ ਖੀਰੀ ਹਿੰਸਾ ਮਾਮਲੇ ਸਬੰਧੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਪੀੜਤ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਨਿਆਂ ਮਿਲੇ। ਉਨ੍ਹਾਂ ਕਿਹਾ ਕਿ ਕਤਲ ਕਰਨ ਵਾਲੇ ਵਿਅਕਤੀ ਦੇ ਪਿਤਾ ਭਾਰਤ ਦੇ ਗ੍ਰਹਿ ਮੰਤਰੀ ਹਨ, ਇਸੇ ਲਈ ਜਦੋਂ ਤੱਕ ਉਹ ਮੰਤਰੀ ਹਨ, ਸਹੀ ਨਿਆਂ ਨਹੀਂ ਕੀਤਾ ਜਾ ਸਕਦਾ।ਰਾਹੁਲ ਨੇ ਕਿਹਾ ਕਿ ਅਸੀਂ ਰਾਸ਼ਟਰਪਤੀ ਨੂੰ ਇਹ ਦੱਸਿਆ ਸੀ। ਉਨ੍ਹਾਂ ਕਿਹਾ ਕਿ ਇਹ ਕਿਸੇ ਇੱਕ ਪਰਿਵਾਰ ਦੀ ਨਹੀਂ ਬਲਕਿ ਭਾਰਤ ਦੀ ਆਵਾਜ਼ ਹੈ। ਰਾਹੁਲ ਨੇ ਅੱਗੇ ਕਿਹਾ ਕਿ ਜੇਕਰ ਪਿਤਾ ਮੰਤਰੀ ਹਨ ਤਾਂ ਨਿਰਪੱਖ ਜਾਂਚ ਕਿਵੇਂ ਹੋਵੇਗੀ
ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਰਾਸ਼ਟਰਪਤੀ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ ਉਹ ਅੱਜ ਹੀ ਸਰਕਾਰ ਨਾਲ ਇਸ ਮੁੱਦੇ ‘ਤੇ ਚਰਚਾ ਕਰਨਗੇ। ਅਸੀਂ ਗ੍ਰਹਿ ਰਾਜ ਮੰਤਰੀ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਪੀੜਤ ਪਰਿਵਾਰ ਸਿਰਫ ਇਨਸਾਫ ਚਾਹੁੰਦੇ ਹਨ। ਉਹ ਮੌਜੂਦਾ ਜੱਜ ਤੋਂ ਮਾਮਲੇ ਦੀ ਜਾਂਚ ਦੀ ਮੰਗ ਕਰ ਰਹੇ ਹਨ। ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੇ ਪਿਤਾ ਕੇਂਦਰੀ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ।