Home » ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ, ਸੀ. ਐੱਮ. ਚਰਨਜੀਤ ਚੰਨੀ ਦੀ ਅੱਜ ਕੈਪਟਨ ਨਾਲ ਮੁਲਾਕਾਤ
Home Page News India India News

ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ, ਸੀ. ਐੱਮ. ਚਰਨਜੀਤ ਚੰਨੀ ਦੀ ਅੱਜ ਕੈਪਟਨ ਨਾਲ ਮੁਲਾਕਾਤ

Spread the news


ਪੰਜਾਬ ਦੀ ਸਿਆਸਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨਗੇ। ਇਹ ਮੁਲਾਕਾਤ ਕੈਪਟਨ ਦੇ ਸਿਸਵਾਂ ਫਾਰਮ ਵਿਚ ਹੋ ਸਕਦੀ ਹੈ।ਮੁੱਖ ਮੰਤਰੀ ਬਣਨ ਤੋਂ ਬਾਅਦ ਕੈਪਟਨ ਨਾਲ ਚਰਨਜੀਤ ਸਿੰਘ ਚੰਨੀ ਦੀ ਇਹ ਪਹਿਲੀ ਮੁਲਾਕਾਤ ਹੋਵੇਗੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਚੰਨੀ ਆਪਣੀ ਨੂੰਹ ਤੇ ਪੁੱਤਰ ਨੂੰ ਲੈ ਕੇ ਕੈਪਟਨ ਨਾਲ ਮੁਲਾਕਾਤ ਕਰਨ ਲਈ ਜਾ ਰਹੇ ਹਨ। ਉਹ ਕੈਪਟਨ ਅਮਰਿੰਦਰ ਸਿੰਘ ਦਾ ਆਸ਼ੀਰਵਾਦ ਦਿਵਾਉਣ ਵਾਸਤੇ ਆਪਣੇ ਪੁੱਤਰ ਤੇ ਨੂੰਹ ਨੂੰ ਲੈ ਕੇ ਜਾ ਰਹੇ ਹਨ। ਸੂਤਰਾਂ ਦੇ ਹਵਾਲੇ ਤੋਂ ਇਹ ਵੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਸਰਕਾਰੀ ਕੋਠੀ ਦੀ ਪੇਸ਼ਕਸ਼ ਵੀ ਕੀਤੀ ਜਾ ਸਕਦੀ ਹੈ।

ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਮਹੀਨੇ ਅਸਤੀਫਾ ਦੇ ਦਿੱਤਾ ਗਿਆ ਸੀ। ਅਸਤੀਫੇ ਤੋਂ ਬਾਅਦ ਪ੍ਰੈੱਸ ਕਾਨਫਰੰਸ ਕਰਕੇ ਕੈਪਟਨ ਨੇ ਕਿਹਾ ਸੀ ਕਿ ਮੈਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਤਿੰਨ ਵਾਰ ਹਾਈਕਮਾਨ ਵੱਲੋਂ ਇਹ ਕੀਤਾ ਗਿਆ। ਮੈਂ ਇਸ ਨੂੰ ਆਪਣਾ ਅਪਮਾਨ ਸਮਝਦਾ ਹਾਂ। ਕੈਪਟਨ ਨੇ ਕਿਹਾ ਕਿ ਭਵਿੱਖ ਚ ਮੇਰੇ ਲਈ ਆਪਸ਼ਨ ਖੁੱਲ੍ਹੇ ਹਨ। ਸੂਤਰਾਂ ਦੇ ਹਵਾਲੇ ਤੋਂ ਇਹ ਵੀ ਖਬਰ ਸਾਹਮਣੇ ਆ ਰਹੀ ਹੈ ਕਿ ਇਸੇ ਹਫਤੇ ਕੈਪਟਨ ਵੱਲੋਂ ਕੋਈ ਵੱਡਾ ਐਲਾਨ ਕੀਤਾ ਜਾ ਸਕਦਾ ਹੈ। ਹਾਈਕਮਾਂਡ ਦੀਆਂ ਨਜ਼ਰਾਂ ਕੈਪਟਨ ਵੱਲੋਂ ਕੀਤੇ ਜਾਣ ਵਾਲੇ ਵੱਡੇ ਐਲਾਨ ‘ਤੇ ਟਿਕੀਆਂ ਹੋਈਆਂ ਹਨ।