Home » ਸਾਬਕਾ PM ਡਾ. ਮਨਮੋਹਨ ਸਿੰਘ ਦਾ ਹਾਲ ਜਾਣਨ AIIMS ਪਹੁੰਚੇ ਸਿਹਤ ਮੰਤਰੀ, PM Modi ਨੇ ਕੀਤਾ ਟਵੀਟ
Home Page News India India News

ਸਾਬਕਾ PM ਡਾ. ਮਨਮੋਹਨ ਸਿੰਘ ਦਾ ਹਾਲ ਜਾਣਨ AIIMS ਪਹੁੰਚੇ ਸਿਹਤ ਮੰਤਰੀ, PM Modi ਨੇ ਕੀਤਾ ਟਵੀਟ

Spread the news

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਸਵੇਰੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ ਹੈ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਬੁਖਾਰ ਅਤੇ ਕਮਜ਼ੋਰੀ ਤੋਂ ਬਾਅਦ ਮੰਗਲਵਾਰ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।ਪੀਐਮ ਮੋਦੀ ਨੇ ਟਵੀਟ ਕੀਤਾ, “ਮੈਂ ਡਾ. ਮਨਮੋਹਨ ਸਿੰਘ ਜੀ ਦੀ ਚੰਗੀ ਸਿਹਤ ਅਤੇ ਜਲਦੀ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ।” ਕਾਂਗਰਸ ਪਾਰਟੀ ਦੇ ਇੱਕ ਸੂਤਰ ਨੇ ਕਿਹਾ, “ਉਨ੍ਹਾਂ ਨੂੰ ਦੋ ਦਿਨ ਪਹਿਲਾਂ ਬੁਖਾਰ ਸੀ। ਬੁਖਾਰ ਘੱਟ ਹੋਣ ਤੋਂ ਬਾਅਦ ਉਹ ਕਮਜ਼ੋਰ ਮਹਿਸੂਸ ਕਰ ਰਹੇ ਸੀ। ਮੰਗਲਵਾਰ ਨੂੰ ਡਾਕਟਰਾਂ ਦੀ ਸਲਾਹ ‘ਤੇ ਉਨ੍ਹਾਂ ਨੂੰ ਏਮਜ਼ ‘ਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਡਾਕਟਰਾਂ ਦੀ ਦੇਖ ਰੇਖ ਵਿੱਚ ਰੱਖਿਆ ਗਿਆ ਹੈ ਅਤੇ ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ।”

ਇਸ ਸਾਲ ਅਪ੍ਰੈਲ ਵਿੱਚ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਕੋਰੋਨਾ ਵੀ ਹੋਇਆ ਸੀ ਅਤੇ ਏਮਜ਼ ਵਿੱਚ ਕੁੱਝ ਦਿਨਾਂ ਦੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਸੀ। ਸਾਬਕਾ ਪ੍ਰਧਾਨ ਮੰਤਰੀ ਨੇ 4 ਮਾਰਚ ਅਤੇ 3 ਅਪ੍ਰੈਲ ਨੂੰ ਕੋਰੋਨਾ ਵੈਕਸੀਨ ਦੀਆਂ ਦੋ ਖੁਰਾਕਾਂ ਲਈਆਂ ਸਨ।