ਸਿੰਘੂ ਬਾਰਡਰ ’ਤੇ ਮਾਹੌਲ ਤਣਾਅਪੂਰਨ ਹੋ ਗਿਆ। ਕਿਸਾਨ ਆਗੂਆਂ ਵਲੋਂ ਮੀਟਿੰਗ ਕੀਤੀ ਜਾ ਰਹੀ ਹੈ। ਉਹਨਾਂ ਨੇ ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।ਸਿੰਘੂ ਬਾਰਡਰ ’ਤੇ ਜਾਰੀ ਕਿਸਾਨ ਮੋਰਚੇ ਦੌਰਾਨ ਇਕ 35 ਸਾਲਾ ਵਿਅਕਤੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੇ ਚਲਦਿਆਂ ਨਿਹੰਗ ਸਿੰਘਾਂ ਨੇ ਬੇਅਦਬੀ ਕਰਨ ਵਾਲੇ ਵਿਅਕਤੀ ਦਾ ਗੁੱਟ ਤੇ ਲੱਤ ਵੱਢ ਦਿੱਤੀ, ਜਿਸ ਤੋਂ ਬਾਅਦ ਵਿਅਕਤੀ ਦੀ ਮੌਤ ਹੋ ਗਈ।ਨਿਹੰਗਾਂ ਨੇ ਦੋਸ਼ ਲਗਾਇਆ ਹੈ ਕਿ ਵਿਅਕਤੀ ਨੇ ਪੈਸੇ ਲੈ ਕੇ ਬੇਅਦਬੀ ਕੀਤੀ ਹੈ। ਉਹਨਾਂ ਦਾ ਕਹਿਣਾ ਹੈ ਕਿ ਕਿਸਾਨ ਅੰਦੋਲਨ ਦਾ ਮਾਹੌਲ ਖ਼ਰਾਬ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਵਿਅਕਤੀ ਦੀ ਲਾਸ਼ ਪੁਲਿਸ ਨੂੰ ਸੌਂਪ ਦਿੱਤੀ ਗਈ ਹੈ ਤੇ ਸੋਨੀਪਤ ਵਿਚ ਪੋਸਟ ਮਾਰਟਮ ਕੀਤਾ ਜਾ ਰਿਹਾ ਹੈ।
ਇਸ ਘਟਨਾ ਤੋਂ ਬਾਅਦ ਸਿੰਘੂ ਬਾਰਡਰ ’ਤੇ ਮਾਹੌਲ ਤਣਾਅਪੂਰਨ ਹੋ ਗਿਆ। ਕਿਸਾਨ ਆਗੂਆਂ ਵਲੋਂ ਇਸ ਸਬੰਧੀ ਮੀਟਿੰਗ ਕੀਤੀ ਜਾ ਰਹੀ ਹੈ। ਉਹਨਾਂ ਨੇ ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਮੀਟਿੰਗ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਵਲੋਂ ਪ੍ਰੈੱਸ ਕਾਨਫਰੰਸ ਜ਼ਰੀਏ ਪੂਰੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।