Home » ਸਿੰਘੂ ਬਾਰਡਰ ‘ਤੇ ਕਤਲ ਕੇਸ ਪਹੁੰਚਿਆ ਸੁਪਰੀਮ ਕੋਰਟ, ਜਾਣੋ ਕੀ ਹੋਇਆ
Home Page News India India News

ਸਿੰਘੂ ਬਾਰਡਰ ‘ਤੇ ਕਤਲ ਕੇਸ ਪਹੁੰਚਿਆ ਸੁਪਰੀਮ ਕੋਰਟ, ਜਾਣੋ ਕੀ ਹੋਇਆ

Spread the news

ਦੇਸ਼ ਦੀ ਰਾਜਧਾਨੀ ਦਿੱਲੀ ਦੀ ਸਿੰਘੂ ਸਰਹੱਦ ‘ਤੇ ਇੱਕ ਨੌਜਵਾਨ ਦੇ ਕਤਲ ਦਾ ਮਾਮਲਾ ਸੁਪਰੀਮ ਕੋਰਟ ਕੋਲ ਪਹੁੰਚ ਗਿਆ ਹੈ। ਅਰਜ਼ੀ ਦਾਇਰ ਕਰਦਿਆਂ ਸੁਪਰੀਮ ਕੋਰਟ ਦੇ ਵਕੀਲ ਸ਼ਸ਼ਾਂਕ ਸ਼ੇਖਰ ਝਾਅ ਨੇ ਸਿੰਘੂ ਸਰਹੱਦ ਖਾਲੀ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਇਸ ਮਾਮਲੇ ਦੀ ਛੇਤੀ ਸੁਣਵਾਈ ਲਈ ਸੁਪਰੀਮ ਕੋਰਟ ‘ਚ ਅਪੀਲ ਵੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਸਵੇਰੇ ਅੰਦੋਲਨ ‘ਤੇ ਬੈਠੇ ਕਿਸਾਨਾਂ ਦੇ ਮੰਚ ਦੇ ਕੋਲ ਇੱਕ ਨੌਜਵਾਨ ਦੀ ਲਾਸ਼ ਮਿਲੀ ਸੀ। ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਦਾ ਇੱਕ ਹੱਥ ਕੱਟ ਕੇ ਬੈਰੀਕੇਡ ਨਾਲ ਲਟਕਾ ਦਿੱਤਾ ਗਿਆ ਸੀ। ਇੰਨਾ ਹੀ ਨਹੀਂ, ਨੌਜਵਾਨ ਦੀ ਲਾਸ਼ ਨੂੰ 100 ਮੀਟਰ ਤੱਕ ਵੀ ਘਸੀਟਿਆ ਗਿਆ। ਉਸ ਦੇ ਸਰੀਰ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਦੇ ਨਿਸ਼ਾਨ ਵੀ ਮਿਲੇ ਹਨ।ਦਰਅਸਲ, ਸੁਪਰੀਮ ਕੋਰਟ ‘ਚ ਦਾਇਰ ਪਟੀਸ਼ਨ ਵਿੱਚ ਕਿਸਾਨ ਅੰਦੋਲਨ ਨੂੰ ਗੈਰਕਨੂੰਨੀ ਕਰਾਰ ਦਿੰਦਿਆਂ ਦਿੱਲੀ ਦੀ ਸਰਹੱਦ ਤੋਂ ਹਟਾਉਣ ਦੀ ਮੰਗ ਕੀਤੀ ਗਈ ਹੈ। ਇਸ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਹੁਣ ਇੱਕ ਦਲਿਤ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਇੱਕ ਔਰਤ ਨਾਲ ਬਲਾਤਕਾਰ ਵੀ ਹੋਇਆ ਸੀ। ਇਸ ਤੋਂ ਪਹਿਲਾਂ 26 ਜਨਵਰੀ ਨੂੰ ਟਰੈਕਟਰ ਰੈਲੀ ਦੌਰਾਨ ਹਿੰਸਾ ਭੜਕੀ ਸੀ। ਪ੍ਰਗਟਾਵੇ ਦੀ ਆਜ਼ਾਦੀ ਦੀ ਆੜ ਵਿੱਚ ਇਹ ਅੰਦੋਲਨ ਗੈਰਕਨੂੰਨੀ ਢੰਗ ਨਾਲ ਚੱਲ ਰਿਹਾ ਹੈ। ਸੁਪਰੀਮ ਕੋਰਟ ਤੋਂ ਵਿਚਾਰ ਅਧੀਨ ਪਟੀਸ਼ਨ ‘ਤੇ ਛੇਤੀ ਸੁਣਵਾਈ ਦੀ ਮੰਗ ਕੀਤੀ ਗਈ ਹੈ।

ਇਸ ਦੇ ਨਾਲ ਹੀ ਦੱਸ ਦਈਏ ਕਿ ਕਤਲ ਕੇਸ ਦੇ ਦੋ ਮੁਲਜ਼ਮਾਂ ਦੀ ਪਛਾਣ ਹੋ ਗਈ ਹੈ। ਪੁਲਿਸ ਨੇ ਸਰਬਜੀਤ ਸਿੰਘ ਨਾਂ ਦੇ ਨਿਹੰਗ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ। ਸੂਤਰਾਂ ਦਾ ਦਾਅਵਾ ਹੈ ਕਿ ਸਿੰਘੂ ਬਾਰਡਰ ਕਤਲ ਕੇਸ ‘ਚ ਦੋ ਮੁਲਜ਼ਮਾਂ ਦੀ ਪਛਾਣ ਹੋ ਚੁੱਕੀ ਹੈ। ਬਾਬਾ ਅਮਨਦੀਪ ਸਿੰਘ ਅਤੇ ਬਾਬਾ ਨਰਾਇਣ ਸਿੰਘ ਨਾਂ ਦੇ ਦੋ ਦੋਸ਼ੀਆਂ ਦੀ ਪਛਾਣ ਹੋ ਗਈ ਹੈ। ਇਸ ਮਾਮਲੇ ਵਿੱਚ ਇੱਕ ਨਿਹੰਗ ਸਰਬਜੀਤ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

ਸੰਯੁਕਤ ਕਿਸਾਨ ਮੋਰਚਾ ਨੇ ਕੀਤੀ ਕਤਲ ਦੀ ਨਿੰਦਾ

ਐਸਕੇਐਮ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਇੱਕ ਨਿਹੰਗ ਸਮੂਹ ਨੇ ਹੱਤਿਆ ਦੀ ਜ਼ਿੰਮੇਵਾਰੀ ਲਈ ਹੈ। ਦਾਅਵਾ ਕੀਤਾ ਗਿਆ ਹੈ ਕਿ ਮ੍ਰਿਤਕ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸੇ ਕਾਰਨ ਉਸ ਦਾ ਕਤਲ ਕੀਤਾ ਗਿਆ। ਸੰਯੁਕਤ ਕਿਸਾਨ ਮੋਰਚਾ ਨੇ ਇਸ ਬੇਰਹਿਮ ਨਾਲ ਕੀਤੇ ਕਤਲ ਦੀ ਨਿੰਦਾ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਕਿਸਾਨ ਸੰਗਠਨ ਦਾ ਦੋਵਾਂ ਧਿਰਾਂ – ਨਿਹੰਗ ਸਮੂਹ ਅਤੇ ਮ੍ਰਿਤਕਾਂ ਨਾਲ ਕੋਈ ਲੈਣਾ ਦੇਣਾ ਨਹੀਂ ਹੈ।