ਪੰਜਾਬ ਦੀ ਸਿਆਸਤ ਵਿੱਚ ਛੇਤੀ ਹੀ ਵੱਡਾ ਧਮਾਕਾ ਹੋਣ ਜਾ ਰਿਹਾ ਹੈ। ਇਹ ਧਮਾਕਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤਾ ਜਾਵੇਗਾ। ਕੈਪਟਨ ਨੇ ਐਲਾਨ ਕਰ ਦਿੱਤਾ ਹੈ ਕਿ ਉਹ ਛੇਤੀ ਹੀ ਆਪਣੀ ਪਾਰਟੀ ਬਣਾਉਣ ਜਾ ਰਹੇ ਹਨ।
ਦਰਅਸਲ ਸਾਬਕਾ ਮੁੱਖ ਮੰਤਰੀ ਵਲੋਂ ਇੱਕ ਨਿੱਜੀ ਚੈਨਲ ਨਾਲ ਗੱਲਬਾਤ ਦੌਰਾਨ ਇਹ ਖ਼ੁਲਾਸਾ ਕੀਤਾ ਗਿਆ ਹੈ। ਆਪਣੇ ਸਿਆਸੀ ਭਵਿੱਖ ਬਾਰੇ ਪੁੱਛੇ ਜਾ ਰਹੇ ਸਵਾਲਾਂ ਦਾ ਜਵਾਬ ਦਿੰਦਿਆਂ ਉਹਨਾਂ ਕਿਹਾ ਕਿ ਉਹ ਆਪਣੀ ਰਾਜਨੀਤਿਕ ਪਾਰਟੀ ਬਣਾਉਣਗੇ। ਸੰਭਾਵਨਾ ਇਹ ਵੀ ਹੈ ਕਿ ਇਹ ਪਾਰਟੀ ਭਾਜਪਾ ਨਾਲ ਚੋਣਾਂ ਤੋਂ ਪਹਿਲਾਂ ਗਠਜੋੜ ਕਰ ਸਕਦੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ‘ਉਹ ਭਾਜਪਾ ਨੂੰ ਸੰਪਰਦਾਇਕ ਪਾਰਟੀ ਨਹੀਂ ਮੰਨਦੇ।’
ਕੈਪਟਨ ਨੇ ਨਾਲ ਹੀ ਤਿੰਨ ਖੇਤੀ ਕਾਨੂੰਨਾਂ ਸਬੰਧੀ ਮਸਲੇ ਦੇ ਪੁਖਤਾ ਹੱਲ ਦੇ ਵੀ ਸੰਕੇਤ ਦਿੱਤੇ ਹਨ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਚੱਲ ਰਿਹਾ ਕਿਸਾਨ ਅੰਦਲੋਨ ਜਲਦੀ ਇਕ ਮਤੇ ਵੱਲ ਵੱਧ ਰਿਹਾ ਹੈ, ਜਿਸ ਨਾਲ ਸਰਕਾਰ ਆਪਣੇ ਨੁਮਾਇੰਦਿਆਂ ਨਾਲ ਗੱਲਬਾਤ ਕਰੇਗੀ ਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਿਹਾ ਰੇੜਕਾ ਜਲਦ ਹੀ ਹੱਲ ਹੋ ਜਾਵੇਗਾ।