ਲੌਕਡਾਊਨ ਸਮੇਂ ਨਿਊਜ਼ੀਲੈਂਡ ਤੋਂ ਬਹੁਤ ਸਾਰੇ ਵਿਦਿਆਰਥੀ ਤੇ ਪਰਿਵਾਰ ਭਾਰਤ ਵਿਚ ਆ ਕੇ ਫਸ ਗਏ ਸਨ, ਜੋ ਅਜੇ ਤੱਕ ਵਾਪਸ ਨਹੀਂ ਜਾ ਸਕੇ ਕਿਉਂਕਿ ਨਿਊਜ਼ੀਲੈਂਡ ਸਰਕਾਰ ਵੱਲੋਂ ਬਾਰਡਰ ਨੂੰ ਬੰਦ ਕਰ ਦਿੱਤਾ ਗਿਆ ਸੀ।ਅਕਾਲੀ ਨੇਤਾ ਹਰਸਿਮਰਤ ਕੌਰ ਬਾਦਲ ਨੇ ਕੋਰੋਨਾ ਕਾਲ ਦੌਰਾਨ ਨਿਊਜ਼ੀਲੈਂਡ ਪ੍ਰਵਾਸੀਆਂ ਲਈ ਚਿੰਤਾ ਜ਼ਾਹਿਰ ਕੀਤੀ ਹੈ। ਬੀਬਾ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਦੁੱਖ ਭਰੀ ਗੱਲ ਹੈ ਕਿ ਪਿਛਲੇ ਲਗਭਗ 18 ਮਹੀਨਿਆਂ ਤੋਂ ਭਾਰਤ ਵਿਚ ਨਿਊਜ਼ੀਲੈਂਡ ਪ੍ਰਵਾਸੀ ਫਸੇ ਹੋਏ ਹਨ ਜਿਨ੍ਹਾਂ ਵਿਚ ਵਿਦਿਆਰਥੀਆਂ ਦੇ ਨਾਲ-ਨਾਲ ਕਈ ਮੁਲਾਜ਼ਮ ਵੀ ਸ਼ਾਮਲ ਹਨ। ਪਰ ਅਜੇ ਤੱਕ ਨਿਊਜੀਲੈਂਡ ਦੀ ਸਰਹੱਦ ਬੰਦ ਪਈ ਹੈ, ਜਿਸ ਕਾਰਨ ਇਹ ਵਿਦਿਆਰਥੀ ਭਾਰਤ ਵਿਚ ਫਸੇ ਰਹਿਣ ਨੂੰ ਮਜਬੂਰ ਹੈ।
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਕੋਲ ਨਾ ਤਾਂ ਨੌਕਰੀਆਂ ਹਨ ਤੇ ਨਾ ਹੀ ਕੋਈ ਆਮਦਨ ਦਾ ਸਾਧਨ ਹੈ ਜਿਸ ਕਾਰਨ ਇਹ ਆਰਥਿਕ ਸੰਕਟ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਵਿਦੇਸ਼ ਮੰਤਰੀ ਡਾ. ਐੱਸ. ਜੈਕਸ਼ੰਕਰ ਨੂੰ ਅਪੀਲ ਕਰਦੀ ਹਾਂ ਕਿ ਉਹ ਇਸ ਮਾਮਲੇ ਵਿਚ ਨਿੱਜੀ ਦਖਲ ਦੇਣ ਦੇ ਪਹਿਲ ਦੇ ਆਧਾਰ ‘ਤੇ ਇਸ ਮੁੱਦੇ ਨੂੰ ਸੁਲਝਾਉਣ ਤਾਂ ਜੋ ਭਾਰਤ ਵਿਚ ਫਸੇ ਸੈਂਕੜੇ ਵਿਦਿਆਰਥੀ ਦੇ ਪਰਿਵਾਰ ਵਾਪਸ ਜਾ ਸਕਣ ਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾ ਸਕੇ। ਬੀਬਾ ਬਾਦਲ ਨੇ ਨਿਊਜ਼ੀਲੈਂਡ ਸਰਕਾਰ ਤੋਂ ਮੰਗ ਕੀਤੀ ਹੈ ਕਿ ਛੇਤੀ ਤੋਂ ਛੇਤੀ ਬਾਰਡਰ ਖੋਲ੍ਹ ਦਿੱਤਾ ਜਾਵੇ ਤਾਂ ਜੋ ਭਾਰਤ ਵਿਚ ਫਸੇ ਹੋਏ ਪ੍ਰਵਾਸੀ ਪੰਜਾਬੀ ਛੇਤੀ ਤੋਂ ਛੇਤੀ ਪਰਤ ਸਕਣ।