Home » ਕੈਨੇਡਾ ‘ਚ ਭਾਰਤੀ ਮੂਲ ਦੇ ਡਾ. ਗੁਲਜ਼ਾਰ ਚੀਮਾ ਦੇ ਨਾਂ ‘ਤੇ ਰੱਖਿਆ ਗਿਆ ਗਲੀ ਦਾ ਨਾਂ…
Home Page News World World News

ਕੈਨੇਡਾ ‘ਚ ਭਾਰਤੀ ਮੂਲ ਦੇ ਡਾ. ਗੁਲਜ਼ਾਰ ਚੀਮਾ ਦੇ ਨਾਂ ‘ਤੇ ਰੱਖਿਆ ਗਿਆ ਗਲੀ ਦਾ ਨਾਂ…

Spread the news

ਟੋਰਾਂਟੋ : ਕੈਨੇਡਾ ਦੇ ਵਿਨੀਪੈਗ ਸਿਟੀ ਕੌਂਸਲ ਮੈਨੀਟੋਬਾ ਵਿੱਚ ਪਹਿਲੀ ਵਾਰ ਕਿਸੇ ਭਾਰਤੀ ਮੂਲ ਵਿਅਕਤੀ ਦੇ ਨਾਂ ‘ਤੇ ਇੱਕ ਗਲੀ ਦਾ ਨਾਂ ਰੱਖ ਕੇ ਇਤਿਹਾਸ ਰਚਿਆ ਹੈ।ਕੈਨੇਡਾ ਵਿਚ ਚੁਣੇ ਗਏ ਭਾਰਤੀ ਮੂਲ ਦੇ ਪਹਿਲੇ ਐਮ ਐਲ ਏ ਡਾ. ਗੁਲਜ਼ਾਰ ਸਿੰਘ ਚੀਮਾ ਦੇ ਨਾਮ ‘ਤੇ ਸ਼ਹਿਰ ਦੀ ਇਕ ਸੜਕ ਦਾ ਨਾਮ ਡਾ. ਗੁਲਜ਼ਾਰ ਚੀਮਾ ਸਟਰੀਟ ਰੱਖਿਆ ਹੈ। ਇਸ ਮੌਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਕ ਪੱਤਰ ਲਿਖ ਕੇ ਉਹਨਾਂ ਨੂੰ ਮਿਲੇ ਇਸ ਸਨਮਾਨ ਲਈ ਵਧਾਈ ਦਿੱਤੀ।

ਟਰੂਡੋ ਨੇ ਕੈਨੇਡਾ ਲਈ ਡਾ. ਗੁਲਜ਼ਾਰ ਸਿੰਘ ਚੀਮਾ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਕੁਝ ਅਜਿਹੀਆਂ ਸ਼ਖਸੀਅਤਾਂ ਵਿੱਚੋਂ ਹਨ, ਜਿਨ੍ਹਾਂ ਨੂੰ ਦੋ ਸੂਬਾਈ ਅਸੈਂਬਲੀਆਂ ਦਾ ਮੈਂਬਰ ਬਣਨ ਦਾ ਮਾਣ ਹਾਸਲ ਹੋਇਆ ਹੈ ਅਤੇ ਉਹ ਇੰਡੋ-ਕੈਨੇਡੀਅਨ ਭਾਈਚਾਰੇ ਦੇ ਪਹਿਲੇ ਵਿਧਾਇਕ ਚੁਣੇ ਗਏ ਸਨ। ਇਸ ਸਬੰਧੀ ਵਿੰਨੀਪੈਗ ਸਿਟੀ ਕੌਂਸਲ ਦੀ ਸਪੀਕਰ ਦੇਵੀ ਸ਼ਰਮਾ ਤੋਂ ਪ੍ਰਾਪਤ ਇਕ ਜਾਣਕਾਰੀ ਮੁਤਾਬਕ ਡਾ. ਗੁਲਜ਼ਾਰ ਸਿੰਘ ਚੀਮਾ ਦੀਆਂ ਵਿੰਨੀਪੈਗ ਸ਼ਹਿਰ ਅਤੇ ਕਮਿਊਨਿਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਧਿਆਨ ਵਿਚ ਰੱਖਦਿਆਂ ਉਕਤ ਫ਼ੈਸਲਾ ਲਿਆ ਗਿਆ ਸੀ।

ਇਸ ਸਬੰਧੀ ਸਿਟੀ ਵੱਲੋਂ ਸਟਰੀਟ ਨਾਮਕਰਣ ਸਮਾਗਮ 23 ਅਕਤੂਬਰ ਬੀਤੇ ਦਿਨ ਸ਼ਨੀਵਾਰ ਨੂੰ ਕਮਰਸ਼ੀਅਲ ਐਵਨਿਊ- ਚੀਮਾ ਡਰਾਈਵ (ਵੈਸਟ ਆਫ ਐਡਵਰਡ ਸਟਰੀਟ) ‘ਤੇ ਰੱਖਿਆ ਗਿਆ। ਜ਼ਿਕਰਯੋਗ ਹੈ ਕਿ ਡਾ ਗੁਲਜ਼ਾਰ ਸਿੰਘ ਚੀਮਾ ਜੋ ਕਿ ਅੱਜਕੱਲ ਸਰੀ (ਬੀ ਸੀ) ਵਿਖੇ ਰਹਿ ਰਹੇ ਹਨ, ਲੰਬਾ ਸਮਾਂ ਵਿੰਨੀਪੈਗ ਸ਼ਹਿਰ ਵਿਚ ਆਪਣੇ ਪਰਿਵਾਰ ਸਮੇਤ ਰਹੇ ਹਨ। ਉਹ ਇਥੋ ਦੇ ਕਿਲਡੋਨਨ ਹਲਕੇ ਤੋ ਪਹਿਲੀ ਵਾਰ 1988 ਵਿਚ ਲਿਬਰਲ ਵਿਧਾਇਕ ਚੁਣੇ ਗਏ ਸਨ।ਇੱਕ ਕੈਨੇਡੀਅਨ ਲਿਬਰਲ ਸਿਆਸਤਦਾਨ ਜੌਨ ਐਲਡਾਗ ਸਮਾਗਮ ਵਿਚ ਸ਼ਾਮਲ ਹੋਏ। ਉਹਨਾਂ ਨੇ ਟਵੀਟ ਕਰ ਕੇ ਇਸ ਬਾਰੇ ਜਾਣਕਾਰੀ ਦਿੱਤੀ।