ਪੰਜਾਬ ਸਰਕਾਰ ਨੇ ਦੀਵਾਲੀ ਤੇ ਗੁਰਪੁਰਬ ਮੌਕੇ ਪੂਰੇ ਸੂਬੇ ਵਿੱਚ ਪਟਾਕੇ ਬਣਾਉਣ, ਸਟਾਕ ਕਰਨ, ਵੰਡ, ਵਿਕਰੀ ਤੇ ਚਲਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਕਿਹਾ ਗਿਆ ਹੈ ਕਿ ਇਹ ਫੈਸਲਾ ਕੋਵਿਡ-19 ਮਹਾਂਮਾਰੀ ਤੇ ਆਉਣ ਵਾਲੇ ਸਰਦੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।
ਇਸ ਤੋਂ ਇਲਾਵਾ ਨੋਟੀਫਿਕੇਸ਼ਨ ‘ਚ ਕਿਹਾ ਗਿਆ ਹੈ ਕਿ, ਦੀਵਾਲੀ, ਗੁਰਪੁਰਬ ਮੌਕੇ ਸਿਰਫ ਗ੍ਰੀਨ ਪਟਾਕਿਆਂ ਦੀ ਇਜਾਜ਼ਤ ਹੈ। ਦੀਵਾਲੀ ‘ਤੇ ਰਾਤ 8-10 ਵਜੇ, ਕ੍ਰਿਸਮਿਸ ‘ਤੇ ਰਾਤ 11:55 ਤੋਂ 12:30 ਵਜੇ ਤੱਕ ਅਤੇ ਨਵੇਂ ਸਾਲ ‘ਤੇ ਰਾਤ 11:55 ਤੋਂ 12:30 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਹੈ।
ਇਸ ਦੇ ਨਾਲ ਹੀ ਫਲਿੱਪਕਾਰਟ, ਐਮਾਜ਼ਾਨ ਆਦਿ ਸਮੇਤ ਕੋਈ ਵੀ ਈ-ਕਾਮਰਸ ਵੈੱਬਸਾਈਟ ਕਿਸੇ ਵੀ ਆਨਲਾਈਨ ਆਰਡਰ ਨੂੰ ਸਵੀਕਾਰ ਨਹੀਂ ਕਰੇਗੀ ਅਤੇ ਪੰਜਾਬ ਰਾਜ ਵਿੱਚ ਆਨਲਾਈਨ ਵਿਕਰੀ ਨੂੰ ਪ੍ਰਭਾਵਿਤ ਨਹੀਂ ਕਰੇਗੀ।