ਕੈਨੇਡਾ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਨਵੇਂ ਮੰਤਰੀ ਮੰਡਲ ਨੇ ਸੁੰਹ ਚੁੱਕ ਲਈ ਹੈ। ਟਰੂਡੋ ਦੇ ਨਵੇਂ ਮੰਤਰੀ ਮੰਡਲ ਵਿੱਚ ਤਿੰਨ ਪੰਜਾਬੀਆਂ ਨੂੰ ਵੀ ਮੰਤਰੀ ਬਣਾਇਆ ਗਿਆ ਹੈ।
ਕੈਨੇਡਾ ਦੀ ਪਹਿਲੀ ਹਿੰਦੂ ਕੈਬਨਿਟ ਮੰਤਰੀ ਅਨੀਤਾ ਆਨੰਦ ਨੇ ਮੰਗਲਵਾਰ ਦੇਸ਼ ਦੀ ਦੂਜੀ ਮਹਿਲਾ ਰੱਖਿਆ ਮੰਤਰੀ ਬਣ ਕੇ ਇਤਿਹਾਸ ਰਚਿਆ ਹੈ। ਨਵੇਂ ਮੰਤਰੀ ਮੰਡਲ ‘ਚ 6 ਮਹਿਲਾ ਮੰਤਰੀਆਂ ‘ਚੋਂ 2 ਭਾਰਤੀ ਮੂਲ ਦੀਆਂ ਕੈਨੇਡੀਆਈ ਔਰਤਾਂ ਸ਼ਾਮਲ ਹਨ। ਇਕ ਹੋਰ 32 ਸਾਲਾ ਭਾਰਤੀ ਮੂਲ ਦੀ ਕੈਨੇਡੀਆਈ ਔਰਤ ਕਮਲ ਖਹਿਰਾ ਜੋ ਬਰੰਪਟਨ ਤੋਂ ਸੰਸਦ ਮੈਂਬਰ ਹੈ, ਨੇ ਵੀ ਸੀਨੀਅਰ ਨਾਗਰਿਕਾਂ ਲਈ ਮੰਤਰੀ ਵਜੋਂ ਸਹੁੰ ਚੁੱਕੀ। ਇਥੇ ਵੱਡੀ ਗੱਲ ਇਹ ਹੈ ਕਿ ਲੰਮੇ ਸਮੇਂ ਤੋਂ ਰੱਖਿਆ ਮੰਤਰੀ ਰਹੇ ਹਰਜੀਤ ਸੱਜਣ ਨੂੰ ਇਸ ਤੋਂ ਬਾਹਰ ਕਰ ਦਿੱਤਾ ਗਿਆ ਹੈ ਤੇ ਉਨ੍ਹਾਂ ਨੂੰ ਇੰਟਰਨੈਸ਼ਨਲ ਡਿਵੈਲਪਮੈਂਟ ਮੰਤਰਾਲਾ ਦੇ ਦਿੱਤਾ ਗਿਆ ਹੈ।
ਕੈਨੇਡਾ ਦੀ ਵੰਨ-ਸੁਵੰਨਤਾ ਅਤੇ ਯੂਥ ਮੰਤਰਾਲਾ ਸੰਭਾਲਣ ਵਾਲੀ ਮੌਜੂਦਾ ਭਾਰਤੀ ਮੂਲ ਦੀ ਔਰਤ ਮੰਤਰੀ ਬੀ. ਚਾਗਰ ਨੂੰ ਹਟਾ ਦਿੱਤਾ ਗਿਆ ਹੈ। ਟਰੂਡੋ ਨੇ ਕੈਨੇਡੀਆਈ ਫੌਜ ਵਿਚ ਸੈਕਸ ਸ਼ੋਸ਼ਣ ਦੇ ਦੋਸ਼ਾਂ ਨੂੰ ਦੂਰ ਕਰਨ ਵਿਚ ਨਾਕਾਮ ਰਹਿਣ ਲਈ ਹਰਜੀਤ ਸਿੰਘ ਸੱਜਣ ਨੂੰ ਘੱਟ ਅਹਿਮੀਅਤ ਵਾਲਾ ਮੰਤਰਾਲਾ ਦਿੱਤਾ ਹੈ। ਅਨੀਤਾ ਆਨੰਦ ਅਤੇ ਕਮਲ ਖਹਿਰਾ ਨੂੰ ਕੋਵਿਡ ਮਹਾਮਾਰੀ ਦੌਰਾਨ ਉਨ੍ਹਾਂ ਦੇ ਕੰਮ ਲਈ ਇਨਾਮ ਦਿੱਤਾ ਗਿਆ ਹੈ।Share