Home » ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ, 3 ਭੈਣਾਂ ਦਾ ਸੀ ਇਕਲੌਤਾ ਭਰਾ…
Home Page News World World News

ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ, 3 ਭੈਣਾਂ ਦਾ ਸੀ ਇਕਲੌਤਾ ਭਰਾ…

Spread the news

ਕੈਨੇਡਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿੱਥੇ ਮੋਗਾ ਦੇ ਪਿੰਡ ਰੌਂਤਾ ਦੇ 22 ਸਾਲਾਂ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਹਰਕੰਵਲ ਉਰਫ ਹਨੀ ਵਜੋਂ ਹੋਈ ਹੈ।

Canada punjabi youth death
Canada punjabi youth death

ਦੱਸਿਆ ਜਾ ਰਿਹਾ ਹੈ ਕਿ ਹਰਕੰਵਲ ਰੁਜ਼ਗਾਰ ਲਈ ਦੋ ਹਫ਼ਤੇ ਪਹਿਲਾਂ ਹੀ ਕੈਨੇਡਾ ਗਿਆ ਸੀ। ਜਿੱਥੇ ਬਰੈਂਪਟਨ ਵਿੱਚ ਇੱਕ ਟਰਾਲੇ ਵਿੱਚੋਂ ਉਸਦੀ ਭੇਦਭਰੇ ਹਾਲਾਤਾਂ ਵਿੱਚ ਲਾਸ਼ ਮਿਲੀ ਹੈ। ਹਰਕੰਵਲ ਦੀ ਮੌਤ ਦੀ ਖਬਰ ਮਿਲਦਿਆਂ ਹੀ ਪਿੰਡ ਵਿੱਚ ਸੋਗ ਦਾ ਮਾਹੌਲ ਪੈਦਾ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਹਨੀ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ।

ਇਸ ਸਬੰਧੀ ਮ੍ਰਿਤਕ ਹਨੀ ਦੇ ਪਿਤਾ ਸਵਰਨ ਸਿੰਘ ਗਿੱਲ ਨੇ ਦੱਸਿਆ ਕਿ ਹਰਕੰਵਲ ਕੈਨੇਡਾ ‘ਚ ਆਪਣੇ ਦੋਸਤਾਂ ਨਾਲ ਟਰਾਲੇ ਵਿੱਚ ਜਾ ਰਿਹਾ ਸੀ। ਜਿੱਥੇ ਅਚਾਨਕ ਉਸਦੀ ਤਬੀਅਤ ਖਰਾਬ ਹੋ ਗਈ। ਜਿਸ ਤੋਂ ਬਾਅਦ ਉਸ ਦੇ ਸਾਥੀ ਉਸ ਨੂੰ ਟਰਾਲੇ ਵਿੱਚ ਹੀ ਛੱਡ ਕੇ ਚਲੇ ਗਏ । 

Canada punjabi youth death
Canada punjabi youth death

ਜਿਸ ਤੋਂ ਬਾਅਦ ਕੈਨੇਡਾ ਦੀ ਪੁਲਿਸ ਵੱਲੋਂ ਪੈਟਰੋਲ ਪੰਪ ’ਤੇ ਖੜ੍ਹੇ ਟਰਾਲੇ ਵਿੱਚੋਂ ਹਨੀ ਦੀ ਮ੍ਰਿਤਕ ਦੇਹ ਨੂੰ ਬਰਾਮਦ ਕੀਤਾ ਗਿਆ ਹੈ । ਪੁਲਿਸ ਦਾ ਕਹਿਣਾ ਹੈ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ ।