Home » ਰਾਕੇਸ਼ ਟਿਕੈਤ ਦਾ ਕੇਂਦਰ ਨੂੰ ਅਲਟੀਮੇਟਮ, ਕਿਹਾ-‘ਜੇ 26 ਨਵੰਬਰ ਤੱਕ ਕਾਨੂੰਨ ਰੱਦ ਨਾ ਹੋਏ ਤਾਂ ਮੁੜ ਟਰੈਕਟਰਾਂ ਨਾਲ ਘੇਰੀ ਜਾਵੇਗੀ ਦਿੱਲੀ’….
Home Page News India India News

ਰਾਕੇਸ਼ ਟਿਕੈਤ ਦਾ ਕੇਂਦਰ ਨੂੰ ਅਲਟੀਮੇਟਮ, ਕਿਹਾ-‘ਜੇ 26 ਨਵੰਬਰ ਤੱਕ ਕਾਨੂੰਨ ਰੱਦ ਨਾ ਹੋਏ ਤਾਂ ਮੁੜ ਟਰੈਕਟਰਾਂ ਨਾਲ ਘੇਰੀ ਜਾਵੇਗੀ ਦਿੱਲੀ’….

Spread the news

ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸੇ ਵਿਚਾਲੇ ਹੁਣ ਕਿਸਾਨ ਆਗੂ ਰਾਕੇਸ਼ ਟਿਕੈਤ ਖੇਤੀ ਕਾਨੂੰਨਾਂ ਦੀ ਵਾਪਸੀ ਨੂੰ ਲੈ ਕੇ ਆਰ-ਪਾਰ ਦੀ ਲੜਾਈ ਦੇ ਮੂਡ ਵਿੱਚ ਆ ਗਏ ਹਨ। 

Rakesh Tikait sends ultimatum
Rakesh Tikait sends ultimatum

ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ। ਜਿਸ ਤੋਂ ਬਾਅਦ ਪ੍ਰਦਰਸ਼ਨ ਵਾਲੀਆਂ ਥਾਵਾਂ ‘ਤੇ ਇੱਕ ਵਾਰ ਫਿਰ ਕਿਸਾਨ ਵੱਡੀ ਗਿਣਤੀ ਵਿੱਚ ਇਕੱਠੇ ਹੋਣਗੇ।

ਦਰਅਸਲ, ਟਿਕੈਤ ਨੇ ਟਵੀਟ ਕਰਦਿਆਂ ਲਿਖਿਆ, “ਕੇਂਦਰ ਸਰਕਾਰ ਕੋਲ 26 ਨਵੰਬਰ ਤੱਕ ਦਾ ਸਮਾਂ ਹੈ। ਉਸ ਤੋਂ ਬਾਅਦ 27 ਨਵੰਬਰ ਤੋਂ ਕਿਸਾਨ ਪਿੰਡਾਂ ਤੋਂ ਟ੍ਰੈਕਟਰਾਂ ਨਾਲ ਦਿੱਲੀ ਦੇ ਚਾਰੋਂ ਪਾਸੇ ਅੰਦੋਲਨ ਵਾਲੀਆਂ ਥਾਵਾਂ ‘ਤੇ ਪਹੁੰਚਣਗੇ ਤੇ ਪੱਕੀ ਕਿਲ੍ਹੇਬੰਦੀ ਦੇ ਨਾਲ ਅੰਦੋਲਨ ਤੇ ਅੰਦੋਲਨ ਵਾਲੀ ਥਾਂ ‘ਤੇ ਤੰਬੂਆਂ ਨੂੰ ਮਜ਼ਬੂਤ ਕਰੇਗਾ।”

Rakesh Tikait sends ultimatum
Rakesh Tikait sends ultimatum

ਇਸ ਤੋਂ ਪਹਿਲਾਂ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਚੇਤਾਵਨੀ ਦਿੰਦਿਆਂ ਕਿਹਾ ਸੀ ਕਿ ਜੇਕਰ ਕਿਸਾਨਾਂ ਨੂੰ ਜ਼ਬਰਦਸਤੀ ਹਟਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਅਸੀਂ ਸਰਕਾਰੀ ਦਫ਼ਤਰਾਂ ਨੂੰ ਗੱਲਾ ਮੰਡੀ ਵਿੱਚ ਤਬਦੀਲ ਕਰ ਦੇਵਾਂਗੇ। ਟਿਕੈਤ ਨੇ ਕਿਹਾ ਸੀ ਕਿ ਸਰਕਾਰ ਨੂੰ 26 ਨਵੰਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ, ਨਹੀਂ ਤਾਂ ਅਸੀਂ ਆਪਣੇ ਟੈਂਟਾਂ ਦੀ ਮੁਰੰਮਤ ਵੀ ਕੰਮ ਕਰਵਾਵਾਂਗੇ। 6 ਮਹੀਨੇ ਦੀ ਹੋਰ ਤਿਆਰੀ ਕਰ ਕਰਾਂਗੇ, ਵਾਪਿਸ ਜਾ ਕੇ ਕੀ ਕਰਾਂਗੇ?