Home » ਜ਼ਮੀਨੀ ਝਗੜੇ ਕਰਕੇ ਨੋਜਵਾਨ ਦਾ ਕੀਤਾ ਗੋਲੀਆਂ ਮਾਰ ਕੇ ਕਤਲ…
Home Page News India India News

ਜ਼ਮੀਨੀ ਝਗੜੇ ਕਰਕੇ ਨੋਜਵਾਨ ਦਾ ਕੀਤਾ ਗੋਲੀਆਂ ਮਾਰ ਕੇ ਕਤਲ…

Spread the news

ਜਲੰਧਰ ਦੇ ਕਸਬਾ ਮਹਿਤਪੁਰ ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਥੇ ਇਕ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਕਤਲ ਦਾ ਕਾਰਨ ਜ਼ਮੀਨੀ ਝਗੜਾ ਦੱਸਿਆ ਜਾ ਰਿਹਾ ਹੈ। ਕਤਲ ਕੀਤੇ ਗਏ ਨੌਜਵਾਨ ਦੀ ਪਛਾਣ ਗੁਰਵਿੰਦਰ ਸਿੰਘ ਲਾਡੀ ਦੇ ਰੂਪ ’ਚ ਹੋਈ ਹੈ, ਜਿਸ ਦਾ ਕਿਸੇ ਨਾਲ ਜ਼ਮੀਨੀ ਝਗੜਾ ਚੱਲ ਰਿਹਾ ਸੀ।

ਜ਼ਮੀਨੀ ਝਗੜੇ ਕਾਰਨ ਹੀ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।ਇਲਾਕਾ ਵਾਸੀਆਂ ’ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਸੂਚਨਾ ਮਿਲਨ ਤੇ ਮੌਕੇ ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।