Home » ਨਿਊਜ਼ੀਲੈਂਡ ਨੇ 8 ਵਿਕਟਾਂ ਨਾਲ ਜਿੱਤਿਆ ਮੈਚ, ਭਾਰਤ ਸੈਮੀਫਾਈਨਲ ਦੀ ਰੇਸ ਤੋਂ ਬਾਹਰ…
Home Page News NewZealand Sports Sports World Sports

ਨਿਊਜ਼ੀਲੈਂਡ ਨੇ 8 ਵਿਕਟਾਂ ਨਾਲ ਜਿੱਤਿਆ ਮੈਚ, ਭਾਰਤ ਸੈਮੀਫਾਈਨਲ ਦੀ ਰੇਸ ਤੋਂ ਬਾਹਰ…

Spread the news

ਟੀ-20 ਵਿਸ਼ਵ ਕੱਪ ਦਾ 40ਵਾਂ ਮੁਕਾਬਲਾ ਗਰੁੱਪ 1 ਦੀਆਂ ਦੋ ਟੀਮਾਂ ਨਿਊਜ਼ੀਲੈਂਡ ਤੇ ਅਫਗਾਨਿਸਤਾਨ ਦਰਮਿਆਨ ਅੱਜ ਆਬੂਧਾਬੀ ਦੇ ਮੈਦਾਨ ‘ਤੇ ਖੇਡਿਆ ਖੇਡਿਆ ਗਿਆ। ਨਿਊਜ਼ੀਲੈਂਡ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾ ਦਿੱਤਾ। ਅਫਗਾਨਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਰਧਾਰਤ 20 ਓਵਰਾਂ ‘ਚ 8 ਵਿਕਟਾਂ ਦੇ ਨੁਕਸਾਨ ‘ਤੇ 124 ਦੌੜਾਂ ਬਣਾਈਆਂ। ਇਸ ਤਰ੍ਹਾਂ ਅਫਗਾਨਿਸਤਾਨ ਨੇ ਨਿਊਜ਼ੀਲੈਂਡ ਨੂੰ ਜਿੱਤ ਲਈ 125 ਦੌੜਾਂ ਦਾ ਟੀਚਾ ਦਿੱਤਾ ।

PunjabKesari

ਟੀਚੇ ਦਾ ਪਿੱਛਾ ਕਰਨ ਉਤਰੀ ਨਿਊਜ਼ੀਲੈਂਡ ਦੀ ਟੀਮ ਨੇ 18.1 ਓਵਰਾਂ ‘ਚ 2 ਵਿਕਟਾਂ ਦੇ ਨੁਕਸਾਨ ‘ਤੇ 125 ਦੌੜਾਂ ਬਣਾਈਆਂ ਤੇ ਮੈਚ ਜਿੱਤ ਲਿਆ। ਨਿਊਜ਼ੀਲੈਂਡ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਡੇਰਿਲ ਮਿਸ਼ੇਲ 16 ਦੌੜਾਂ ਦ ਨਿੱਜੀ ਸਕੋਰ ‘ਤੇ ਮੁਜੀਬ ਦੀ ਗੇਂਦ ਨੂੰ ਮੁਹੰਮਦ ਸ਼ਹਿਜ਼ਾਦ ਨੂੰ ਕੈਚ ਦੇ ਕੇ ਪਵੇਲੀਅਨ ਪਰਤ ਗਏ। ਨਿਊਜ਼ੀਲੈਂਡ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਮਾਰਟਿਨ ਗੁਪਟਿਲ 28 ਦੌੜਾਂ ਦੇ ਨਿੱਜੀ ਸਕੋਰ ‘ਤੇ ਰਾਸ਼ਿਦ ਖ਼ਾਨ ਵਲੋਂ ਬੋਲਡ ਹੋ ਗਏ ਪਵੇਲੀਅਨ ਪਰਤ ਗਏ। ਇਸ ਤੋਂ ਬਾਅਦ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਤੇ ਕਾਨਵੇ ਵਿਚਾਲੇ ਅਰਧ ਸੈਂਕੜੇ ਦੀ ਸਾਂਝੇਦਾਰੀ ਹੋਈ ਤੇ ਦੋਵਾਂ ਨੇ ਅਫਗ਼ਾਨਿਸਤਾਨ ਦੇ ਖ਼ਿਲਾਫ਼ ਟੀਮ ਨੂੰ ਜਿੱਤ ਦਿਵਾ ਦਿੱਤੀ। ਕੇਨ ਵਿਲੀਅਮਸਨ ਨੇ ਅਜੇਤੂ 40 ਦੌੜਾਂ ਤੇ ਡੇਵੋਨ ਕਾਨਵੇ ਨੇ ਵੀ ਅਜੇਤੂ ਰਹਿੰਦੇ ਹੋਏ 36 ਦੌੜਾਂ ਬਣਾਈਆਂ।