Home » ਕਿਸਾਨਾਂ ਲਈ ਵੱਡੀ ਖ਼ਬਰ, ਪੰਜਾਬ ਵਿਧਾਨ ਸਭਾ ‘ਚ 3 ਖੇਤੀ ਕਾਨੂੰਨਾਂ ਨੂੰ ਮੁੱਢੋਂ ਰੱਦ ਕਰਨ ਦਾ ਮਤਾ ਪੇਸ਼…
Home Page News India India News

ਕਿਸਾਨਾਂ ਲਈ ਵੱਡੀ ਖ਼ਬਰ, ਪੰਜਾਬ ਵਿਧਾਨ ਸਭਾ ‘ਚ 3 ਖੇਤੀ ਕਾਨੂੰਨਾਂ ਨੂੰ ਮੁੱਢੋਂ ਰੱਦ ਕਰਨ ਦਾ ਮਤਾ ਪੇਸ਼…

Spread the news

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ ਸੈਸ਼ਨ ਦੌਰਾਨ ਸੂਬੇ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਵਲੋਂ ਕੇਂਦਰੀ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਮਤਾ ਪੇਸ਼ ਕੀਤਾ ਗਿਆ ਹੈ। ਹਾਲਾਂਕਿ ਇਸ ਬਾਰੇ ਪਹਿਲਾ ਹੀ ਸਪਸ਼ਟ ਹੋ ਗਿਆ ਸੀ ਕਿ ਪੰਜਾਬ ਸਰਕਾਰ ਕੇਂਦਰ ਵੱਲੋਂ ਪਾਸ ਕੀਤੇ ਗਏ ਕਾਨੂੰਨਾਂ ਖ਼ਿਲਾਫ਼ ਮਤਾ ਪੇਸ਼ ਕਰੇਗੀ।

against three agriculture laws
against three agriculture laws

ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਮਤਾ ਪੇਸ਼ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਹੈ। ਕੇਂਦਰ ਸਰਕਾਰ ਕਿਸਾਨਾਂ ਨੂੰ ਵਪਾਰੀ ਨਾ ਸਮਝੇ। ਪੰਜਾਬ ਸਰਕਾਰ ਇਨ੍ਹਾਂ ਤਿੰਨ ਵਿਵਾਦਗ੍ਰਸਤ ਕੇਂਦਰੀ ਖੇਤੀ ਕਾਨੂੰਨਾਂ ਨੂੰ ਸੂਬੇ ਵਿੱਚ ਲਾਗੂ ਨਹੀਂ ਕਰੇਗੀ। ਪਰ ਕੀਤੇ ਨਾ ਕੀਤੇ ਕਾਂਗਰਸ ਦੇ ਇਸ ਮਤੇ ਨੂੰ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾ ਬੀਤੇ ਸਾਲ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਵੀ ਪੰਜਾਬ ਸਰਕਾਰ ਨੇ ਇੱਕ ਕਾਨੂੰਨ ਪਾਸ ਕੀਤਾ ਸੀ। ਜ਼ਿਕਰਯੋਗ ਹੈ ਕਿ ਕਿਸਾਨ ਵੀ ਕੇਂਦਰ ਦੇ ਇੰਨ੍ਹਾਂ ਕਾਨੂੰਨਾਂ ਖਿਲਾਫ ਬੀਤੇ 11 ਮਹੀਨਿਆਂ ਤੋਂ ਜਿਆਦਾ ਦੇ ਸਮੇ ਤੋਂ ਪ੍ਰਦਰਸ਼ਨ ਕਰ ਰਹੇ ਹਨ। ਇਸ ਮਸਲੇ ਨੂੰ ਲੈ ਕੇ ਕਿਸਾਨਾਂ ਅਤੇ ਸਰਕਾਰ ਵਿਚਕਾਰ 11 ਦੌਰ ਦੀ ਗੱਲਬਾਤ ਵੀ ਹੋਈ ਸੀ, ਪਰ ਮਸਲੇ ਦਾ ਕੋਈ ਹੱਲ ਨਹੀਂ ਨਿਕਲਿਆ। ਉੱਥੇ ਹੀ ਜਨਵਰੀ ਮਹੀਨੇ ਤੋਂ ਬਾਅਦ ਦੋਵਾਂ ਧਿਰਾਂ ਵਿਚਕਾਰ ਗੱਲਬਾਤ ਵੀ ਬੰਦ ਹੈ।