ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।
ਅੱਜ ਸੁਲਤਾਨਪੁਰ ਲੋਧੀ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਰੰਗ-ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਹੈ। ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ।
ਇਸ ਤੋਂ ਪਹਿਲਾਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵਿਸ਼ਾਲ ਨਗਰ ਕੀਰਤਨ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਗਿਆ।
ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਦਰਬਾਰ ਹਾਲ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਹੈ ਅਤੇ ਦੂਰੋਂ-ਦੂਰੋਂ ਸੰਗਤਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸੰਗਤ ਦਰਸ਼ਨਾਂ ਲਈ ਪੁੱਜੀ।
ਦੱਸਣਯੋਗ ਹੈ ਕਿ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਕਈ ਗੁਰਦੁਆਰਾ ਸਾਹਿਬ ਮੌਜੂਦ ਹਨ। ਇਨ੍ਹਾਂ ‘ਚੋਂ ਪ੍ਰਮੁੱਖ ਗੁਰਦੁਆਰਾ ਸ੍ਰੀ ਬੇਰ ਸਾਹਿਬ ਵੇਈਂ ਨਦੀ ਦੇ ਕਿਨਾਰੇ ‘ਤੇ ਸਥਿਤ ਹੈ। ਇੱਥੇ ਪੁਰਾਤਨ ਬੇਰੀ ਅੱਜ ਵੀ ਮੌਜੂਦ ਹੈ ਜਿਸਦੇ ਨਾਮ ਤੋਂ ਗੁਰਦੁਆਰਾ ਬੇਰ ਸਾਹਿਬ ਪ੍ਰਸਿੱਧ ਹੋਇਆ।
ਕਿਹਾ ਜਾਂਦਾ ਹੈ ਕਿ ਗੁਰੂ ਨਾਨਕ ਦੇਵ ਜੀ ਨੇ ਇਸ਼ਨਾਨ ਸਮੇਂ ਦਾਤਣ ਜ਼ਮੀਨ ਵਿਚ ਗੱਡ ਦਿੱਤੀ ਸੀ ਜਿਸ ਨਾਲ ਇਹ ਬੇਰੀ ਦਾ ਦਰੱਖ਼ਤ ਪੈਦਾ ਹੋਇਆ ।