ਕੇਂਦਰ ਸਰਕਾਰ ਵੱਲੋਂ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ ਤੇ PM ਮੋਦੀ ਨੇ ਸਾਰੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਘਰ ਵਾਪਸ ਪਰਤਣ ਦੀ ਅਪੀਲ ਕੀਤੀ ਹੈ ਪਰ ਇਸ ‘ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਟਿਕੈਤ ਨੇ ਕਿਹਾ ਕਿ ਅੰਦੋਲਨ ਤੁਰੰਤ ਵਾਪਸ ਨਹੀਂ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਉਸ ਦਿਨ ਦਾ ਇੰਤਜ਼ਾਰ ਕਰਾਂਗੇ ਜਦੋਂ ਸੰਸਦ ਵਿਚ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇਗਾ।
ਕਿਸਾਨ ਏਕਤਾ ਮੋਰਚਾ ਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਨੂੰ ਆਪਣੀ ਜਿੱਤ ਦੱਸਿਆ। ਉਨ੍ਹਾਂ ਕਿਹਾ ਕਿ 1 ਸਾਲ ਦੇ ਲੰਮੇ ਇੰਤਜ਼ਾਰ ਤੋਂ ਬਾਅਦ ਅਸੀਂ ਜਿੱਤ ਗਏ। ਮੋਦੀ ਸਰਕਾਰ ਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ। ਏਕਤਾ ਤੇ ਨਿਆਂ ਹੀ ਸਫਲਤਾ ਦਾ ਰਸਤਾ ਹੈ।