Home » ਸਿੱਧੂ ਨੇ ਖੇਤੀ ਕਾਨੂੰਨਾਂ ਤੋਂ ਵੀ ਵੱਡਾ ਦੱਸਿਆ ਇਹ ਮੁੱਦਾ, ਬੋਲੇ- ਇਸ ਨੂੰ ਪੂਰਾ ਕਰੇ ਕੇਂਦਰ ਸਰਕਾਰ…
Home Page News • India • India News

ਸਿੱਧੂ ਨੇ ਖੇਤੀ ਕਾਨੂੰਨਾਂ ਤੋਂ ਵੀ ਵੱਡਾ ਦੱਸਿਆ ਇਹ ਮੁੱਦਾ, ਬੋਲੇ- ਇਸ ਨੂੰ ਪੂਰਾ ਕਰੇ ਕੇਂਦਰ ਸਰਕਾਰ…

Spread the news

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਨੂੰ ਸੰਬੋਧਨ ਕਰਨ ਦੌਰਾਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ। ਇਸ ਵਿਚਾਲੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਕਿਹਾ ਕਿ ‘ਕਾਲੇ’ ਕਾਨੂੰਨਾਂ ਨੂੰ ਰੱਦ ਕਰਨਾ ਸਹੀ ਦਿਸ਼ਾ ਵੱਲ ਕਦਮ ਹੈ।

ਹਾਲਾਂਕਿ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਐਮਐਸਪੀ ਦੇ ਮੁੱਦੇ ਨੂੰ ਖੇਤੀਬਾੜੀ ਕਾਨੂੰਨਾਂ ਤੋਂ ਵੀ ਵੱਡਾ ਦੱਸਿਆ ਹੈ। ਉਨ੍ਹਾਂ ਟਵੀਟ ਕੀਤਾ ਅਤੇ ਲਿਖਿਆ – ਐਮਐਸਪੀ ਖੇਤੀਬਾੜੀ ਕਾਨੂੰਨਾਂ ਨਾਲੋਂ ਵੱਡਾ ਮੁੱਦਾ ਹੈ, ਇਹ ਭਾਰਤੀ ਕਿਸਾਨਾਂ ਦੀ ਜੀਵਨ ਰੇਖਾ ਹੈ।