ਆਕਲੈਂਡ (ਬਲਜਿੰਦਰ ਸਿੰਘ ਰੰਧਾਵਾ) ਨਿਊਜ਼ੀਲੈਂਡ ਦੇ ਵੱਖ-ਵੱਖ ਗੁਰੂ-ਘਰਾਂ ਵਿੱਚ ਜਗਤ ਗੁਰੂ,ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਨੂੰ ਕਰੋਨਾ ਕਾਰਨ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਦੇ ਦਾਇਰੇ ਵਿੱਚ ਰਹਿਕੇ ਬੜੀ ਸਰਧਾ ਭਾਵਨਾ ਨਾਲ ਮਨਾਇਆ ਗਿਆਂ।

ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਕਲਗੀਧਰ ਸਾਹਿਬ ਟਾਕਾਨੀਨੀ ਵਿਖੇ ਵੀ ਬਾਹਰ ਖੁੱਲਾ ਪੰਡਾਲ ਵਿੱਚ ਕੀਰਤਨ ਦਰਬਾਰ ਸਜਾਇਆਂ ਗਿਆ ਜਿੱਥੇ ਵੱਖ-ਵੱਖ ਜਥਿਆਂ ਵੱਲੋਂ ਕੀਰਤਨ ਰਾਹੀ ਹਾਜ਼ਰੀ ਲਗਵਾਈ ਗਈ।

ਗੁਰਦੁਆਰਾ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ,ਨਿਊਲਿਨ ਵਿਖੇ ਸਾਹਿਬ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਦੇ ਬਾਹਰ ਪੰਡਾਲ ਲਾ ਕੇ ਵਿਸ਼ੇਸ਼ ਦੀਵਾਨ ਸਜਾਏ ਗਏ।

ਇਸੇ ਤਰਾ ਗੁਰਦੁਆਰਾ ਨਾਨਕਸਰ ਮੈਨੁਰੇਵਾ ਵਿਖੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਸੰਗਤਾ ਦੇ ਦਰਸ਼ਨ ਲਈ ਗੁਰਦੁਆਰਾ ਸਾਹਿਬ ਦੇ ਬਾਹਰ ਪੰਡਾਲ ਲਾ ਕੇ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਨੂੰ ਮੱਦੇਨਜਰ ਰੱਖਦੇ ਹੋਏ ਵਿਸ਼ੇਸ਼ ਦੀਵਾਨ ਸਜਾਏ ਗਏ।