ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)ਪੰਜਾਬੀ ਸੰਗੀਤ ਜਗਤ ਲਈ ਬਹੁਤ ਹੀ ਦੁੱਖ-ਭਰੀ ਖ਼ਬਰ ਹੈ ਕਿ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਜੀ ਇਸ ਦੁਨੀਆ ਨੂੰ ਅਲਵਿਦਾ ਆਖ ਗਏ ਹਨ ਉਹ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ।ਉਹਨਾਂ ਦੇ ਸਦੀਵੀ ਵਿਛੋੜੇ ਨਾਲ ਸੰਗੀਤ ਅਤੇ ਸਾਹਿਤਿਕ ਜਗਤ ਵਿੱਚ ਸੋਗ ਦੀ ਲਹਿਰ ਹੈ।
ਗੁਰਮੀਤ ਬਾਵਾ ਲੰਬੀ ਹੇਕ ਦੀ ਮੱਲਿਕਾ ਰਹੀ ਹੈ। ਉਹ ਲਗਭਗ 45 ਸੈਕੰਡ ਦੀ ਲੰਬੀ ਹੇਕ ਲਗਾਉਂਦੀ ਸੀ।
ਗੁਰਮੀਤ ਬਾਵਾ ਜੁਗਨੀ ਨੂੰ ਮਸ਼ਹੂਰ ਕਰਨ ਵਾਲੀ ਅਤੇ ਉਹ ਦੂਰਦਰਸ਼ਨ ਤੇ ਗਾਉਣ ਵਾਲੀ ਪਹਿਲੀ ਗਾਇਕਾ ਹੈ। ਉਹਨਾਂ ਨੂੰ ਭਾਰਤੀ ਸੰਗੀਤ ਨਾਟਕ ਅਕਾਦਮੀ ਵੱਲੋਂ ‘ਰਾਸ਼ਟਰਪਤੀ ਪੁਰਸਕਾਰ’ਅਤੇ ਪੰਜਾਬ ਕਲਾ ਪ੍ਰੀਸ਼ਦ ਵੱਲੋਂ ‘ਪੰਜਾਬ ਗੌਰਵ’ ਪੁਰਸਕਾਰ ਵੀ ਮਿਲ ਚੁੱਕੇ ਹਨ।
ਗੁਰਮੀਤ ਬਾਵਾ ਜੀ ਸਾਲ 2019 ਵਿੱਚ ਪੰਜਾਬੀ ਹੈਰੀਟੇਜਰਜ਼ ਦੇ ਸੱਦੇ ਤੇ ਨਿਊਜ਼ੀਲੈਡ ਵਿੱਚ ਆਏ ਸਨ ਜਿੱਥੇ ਉਹਨਾਂ ਨੂੰ ਦੇਸ ਦੀ ਪਾਰਲੀਮੈਂਟ ਵਿੱਚ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਸੀ।
ਗੁਰਮੀਤ ਬਾਵਾ ਜੀ ਦੇ ਸਦੀਵੀ ਵਿਛੋੜੇ ਤੇ ਨਿਊਜ਼ੀਲੈਂਡ ਦੇ ਪੰਜਾਬੀ ਮੀਡੀਆ ਅਤੇ ਸਥਾਨਕ ਕਲਾਕਾਰਾ ਵੱਲੋਂ ਦੁੱਖ ਸਾਂਝਾ ਕੀਤਾ ਗਿਆ ਹੈ।ਸੰਗੀਤ ਜਗਤ ਲਈ ਇਹ ਖ਼ਬਰ ਬੇਹੱਦ ਦੁਖਦਾਈ ਹੈ ਕਿ ਲੰਬੀ ਹੇਕ ਵਾਲੀ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਹੁਣ ਇਸ ਦੁਨੀਆ ਵਿਚ ਨਹੀਂ ਰਹੇ। ਉਹ ਕਰੀਬ 77 ਵਰ੍ਹਿਆਂ ਦੇ ਸਨ ਅਤੇ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ।