Home » ਜਾਣੋ ਕੇਂਦਰੀ ਕੈਬਨਿਟ ‘ਚ ਬਿੱਲ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਕਿੰਝ ਰੱਦ ਹੋਣਗੇ ਖੇਤੀਬਾੜੀ ਕਾਨੂੰਨ…
Home Page News India India News

ਜਾਣੋ ਕੇਂਦਰੀ ਕੈਬਨਿਟ ‘ਚ ਬਿੱਲ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਕਿੰਝ ਰੱਦ ਹੋਣਗੇ ਖੇਤੀਬਾੜੀ ਕਾਨੂੰਨ…

Spread the news

19 ਨਵੰਬਰ ਨੂੰ ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨੋਂ ਵਿਵਾਦਤ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦਾ ਐਲਾਨ ਕੀਤਾ ਸੀ। ਹੁਣ ਪ੍ਰਧਾਨ ਮੰਤਰੀ ਦੇ ਇਸ ਐਲਾਨ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਰਹੀ ਹੈ। ਅੱਜ ਪੀਐਮ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਹੋਣੀ ਹੈ ਅਤੇ ਮੀਟਿੰਗ ਵਿੱਚ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਲਈ ਇੱਕ ਬਿੱਲ ਨੂੰ ਮਨਜ਼ੂਰੀ ਮਿਲਣ ਦੀ ਸੰਭਾਵਨਾ ਹੈ।

union cabinet meeting today
union cabinet meeting today

ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਇਹ ਬਿੱਲ ਸੰਸਦ ਦੇ ਦੋਵਾਂ ਸਦਨਾਂ ‘ਚ ਪਾਸ ਹੋ ਜਾਵੇਗਾ, ਜਿਸ ਤੋਂ ਬਾਅਦ ਤਿੰਨੋਂ ਖੇਤੀ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਜਾਵੇਗਾ। ਮੋਦੀ ਕੈਬਨਿਟ ਅੱਜ ਇਨ੍ਹਾਂ ਕਾਨੂੰਨਾਂ ਨੂੰ ਵਾਪਿਸ ਲੈਣ ‘ਤੇ ਆਪਣੀ ਮਨਜ਼ੂਰੀ ਦੇ ਸਕਦੀ ਹੈ। PMO ‘ਚ ਅੱਜ ਸਵੇਰੇ 11 ਵਜੇ ਕੈਬਨਿਟ ਦੀ ਬੈਠਕ ਸ਼ੁਰੂ ਹੋਵੇਗੀ। ਇਸ ਤੋਂ ਬਾਅਦ 29 ਨਵੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਸੈਸ਼ਨ ਦੀ ਸ਼ੁਰੂਆਤ ‘ਚ ਕਾਨੂੰਨ ਨੂੰ ਵਾਪਿਸ ਲੈਣ ਦੀ ਸੰਵਿਧਾਨਕ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ।

ਸੰਸਦੀ ਨਿਯਮਾਂ ਅਨੁਸਾਰ ਕਿਸੇ ਵੀ ਪੁਰਾਣੇ ਕਾਨੂੰਨ ਨੂੰ ਵਾਪਿਸ ਲੈਣ ਦੀ ਪ੍ਰਕਿਰਿਆ ਵੀ ਨਵਾਂ ਕਾਨੂੰਨ ਬਣਾਉਣ ਵਾਂਗ ਹੀ ਹੁੰਦੀ ਹੈ। ਜਿਸ ਤਰ੍ਹਾਂ ਨਵਾਂ ਕਾਨੂੰਨ ਬਣਾਉਣ ਲਈ ਕਿਸੇ ਬਿੱਲ ਨੂੰ ਸੰਸਦ ਦੇ ਦੋਵਾਂ ਸਦਨਾਂ ਵੱਲੋਂ ਪਾਸ ਕਰਨਾ ਪੈਂਦਾ ਹੈ, ਉਸੇ ਤਰ੍ਹਾਂ ਪੁਰਾਣੇ ਕਾਨੂੰਨ ਨੂੰ ਵਾਪਿਸ ਲੈਣ ਜਾਂ ਖ਼ਤਮ ਕਰਨ ਲਈ ਸੰਸਦ ਦੇ ਦੋਵਾਂ ਸਦਨਾਂ ਵੱਲੋਂ ਬਿੱਲ ਪਾਸ ਕਰਨਾ ਪੈਂਦਾ ਹੈ। ਦੂਜੇ ਸ਼ਬਦਾਂ ਵਿੱਚ ਕਹੀਏ ਤਾਂ ਨਵਾਂ ਕਾਨੂੰਨ ਬਣਾ ਕੇ ਹੀ ਪੁਰਾਣੇ ਕਾਨੂੰਨ ਨੂੰ ਖ਼ਤਮ ਕੀਤਾ ਜਾ ਸਕਦਾ ਹੈ। ਇਸ ਤੋਂ ਬਾਅਦ ਮਨਜ਼ੂਰੀ ਲਈ ਬਿੱਲ ਨੂੰ ਰਾਸ਼ਟਰਪਤੀ ਨੂੰ ਭੇਜਿਆ ਜਾਵੇਗਾ ਅਤੇ ਫਿਰ ਮਨਜ਼ੂਰੀ ਮਿਲਣ ਤੋਂ ਬਾਅਦ ਇੱਕ ਨੋਟੀਫਿਕੇਸ਼ਨ ਜਾਰੀ ਹੋਵੇਗਾ ਜਿਸ ਤੋਂ ਬਾਅਦ ਇਹ ਕਾਨੂੰਨ ਰੱਦ ਹੋ ਜਾਣਗੇ।