Nov 27, 2021 3:05 Pm
ਇਸ ਸਮੇਂ ਕਿਸਾਨ ਅੰਦੋਲਨ ਦੇ ਨਾਲ ਜੁੜੀ ਇੱਕ ਵੱਡੀ ਖਬਰ ਸਹਿਮੇਂ ਆਈ ਹੈ। ਕਿਸਾਨਾਂ ਦਾ 29 ਨਵੰਬਰ ਨੂੰ ਦਿੱਲੀ ਸੰਸਦ ਵੱਲ ਕੀਤਾ ਜਾਣ ਵਾਲਾ ਟਰੈਕਟਰ ਮਾਰਚ ਮੁਲਤਵੀ ਕਰ ਦਿੱਤਾ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਹ 29 ਨਵੰਬਰ ਨੂੰ ਸੰਸਦ ਤੱਕ ਕੀਤਾ ਜਾਣ ਵਾਲਾ ਮਾਰਚ ਮੁਲਤਵੀ ਕੀਤਾ ਜਾ ਰਿਹਾ ਹੈ, ਰੱਦ ਨਹੀਂ।
ਕਿਸਾਨਾਂ ਨੇ ਕਿਹਾ ਕਿ ਅਸੀਂ 4 ਦਸੰਬਰ ਤੱਕ ਇੰਤਜ਼ਾਰ ਕਰਾਂਗੇ, ਫਿਰ 4 ਤਰੀਕ ਨੂੰ ਸੰਯੁਕਤ ਕਿਸਾਨ ਮੋਰਚਾ ਦੋਬਾਰਾ ਇੱਕ ਮੀਟਿੰਗ ਕਰੇਗਾ ਜਿਸ ਤੋਂ ਬਾਅਦ ਅੰਦੋਲਨ ਦੀ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ। ਪ੍ਰੈੱਸ ਕਾਨਫਰੰਸ ਦੌਰਾਨ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਅਤੇ ਕਿਸਾਨਾਂ ਵਿਰੁੱਧ ਦਰਜ ਕੇਸ ਵਾਪਿਸ ਲੈਣ ਤੋਂ ਬਿਨਾਂ ਅੰਦੋਲਨ ਖਤਮ ਨਹੀਂ ਹੋਵੇਗਾ।