ਓਮੀਕ੍ਰੋਨ ਕੋਰੋਨਾ ਦੇ ਨਵੇਂ ਸਟ੍ਰੋਨ ਨੂੰ ਲੈ ਕੇ ਦੁਨੀਆ ਭਰ ਦੀ ਚਿੰਤਾ ਵੱਧ ਗਈ ਹੈ। ਆਸਟ੍ਰੇਲੀਆ ਵਿਚ ਵੀ ਓਮੀਕ੍ਰੋਨ ਸਟ੍ਰੋਨ ਦੀ ਐਂਟਰੀ ਹੋ ਗਈ ਹੈ ਤੇ ਇਹ ਸੰਭਾਵਨਾ ਹੈ ਕਿ ਉਡਾਣਾਂ ‘ਤੇ ਪਾਬੰਦੀ ਲਗਾਈ ਜਾ ਸਕਦੀ ਹੈ।
ਦੱਸ ਦੇਈਏ ਕਿ ਸ਼ਨੀਵਾਰ ਰਾਤ ਨੂੰ ਸਾਊਥ ਅਫਰੀਕਾ ਤੋਂ ਸਿਡਨੀ ਪਹੁੰਚੇ ਦੋ ਵਿਅਕਤੀ ਕੋਰੋਨਾ ਦੇ ਨਵੇਂ ਸਟ੍ਰੋਨ ਓਮੀਕ੍ਰੋਨ ਨਾਲ ਸੰਕ੍ਰਮਿਤ ਪਾਏ ਗਏ ਹਨ। ਦੋਵੇਂ ਯਾਤਰੀਆਂ ਨੇ ਕੋਰੋਨਾ ਦੀਆਂ ਦੋਵੇਂ ਖੁਰਾਕਾਂ ਲਈਆਂ ਹੋਈਆਂ ਹਨ ਤੇ ਦੋਵਾਂ ਨੂੰ ਵਿਸ਼ੇਸ਼ ਮੈਡੀਕਲ ਰਿਹਾਇਸ਼ ਵਿਚ ਰੱਖਿਆ ਗਿਆ ਹੈ।
ਉਸੇ ਫਲਾਈਟ ਦੇ ਯਾਤਰੀਆਂ ਅਤੇ ਚਾਲਕ ਦਲ ਦੇ ਦੋ ਵਿਅਕਤੀਆਂ ਨੂੰ ਨਜ਼ਦੀਕੀ ਸੰਪਰਕ ਮੰਨਿਆ ਗਿਆ ਹੈ ਅਤੇ ਉਨ੍ਹਾਂ ਨੂੰ ਆਈਸੋਲੇਟ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ।