Home » ਵੈਸਟ ਆਕਲੈਂਡ ‘ਚ ਹੋਈ ਗੋਲੀਬਾਰੀ ‘ਚ 1 ਵਿਅਕਤੀ ਦੀ ਮੌਤ, ਤਿੰਨ ਪੁਲਿਸ ਕਰਮਚਾਰੀ ਜ਼ਖਮੀ…
Home Page News New Zealand Local News NewZealand

ਵੈਸਟ ਆਕਲੈਂਡ ‘ਚ ਹੋਈ ਗੋਲੀਬਾਰੀ ‘ਚ 1 ਵਿਅਕਤੀ ਦੀ ਮੌਤ, ਤਿੰਨ ਪੁਲਿਸ ਕਰਮਚਾਰੀ ਜ਼ਖਮੀ…

Spread the news

ਵੈਸਟ ਆਕਲੈਂਡ ਦੇ ਗਲੈਨ ਈਡਨ ਇਲਾਕੇ ‘ਚ ਅੱਜ ਸਵੇਰੇ ਹੋਈ ਗੋਲੀਬਾਰੀ ਦੀ ਘਟਨਾ ‘ਚ 1 ਹਥਿਆਰਬੰਦ ਵਿਅਕਤੀ ਦੇ ਮਾਰੇ ਜਾਣ ਤੋਂ ਤਿੰਨ ਪੁਲਿਸ ਕਰਮਚਾਰੀਆਂ ਦੇ ਜ਼ਖ਼ਮੀ ਹੋਣ ਦੀ ਖਬਰ ਸਾਹਮਣੇ ਆਈ ਹੈ ।ਪੁਲਿਸ ਕਮਿਸ਼ਨਰ ਐਂਡਰਿਊ ਕੋਸਟਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜ਼ਖਮੀ ਪੁਲਸ ਕਰਮਚਾਰੀਆਂ ਚੋਂ ਇਕ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ ।

ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਇਲਾਕੇ ਦੇ ਕੁਝ ਲੋਕਾਂ ਵੱਲੋਂ ਪੁਲੀਸ ਨੂੰ ਇਤਲਾਹ ਕੀਤੀ ਗਈ ਸੀ ਕਿ ਇਕ ਹਥਿਆਰਬੰਦ ਵਿਅਕਤੀ ਇਲਾਕੇ ਚ’ ਘੁੰਮ ਰਿਹਾ ਹੈ ।ਇਸ ਦੌਰਾਨ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਜਦੋਂ ਉਕਤ ਵਿਅਕਤੀ ਦੇ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਵੱਲੋਂ ਪੁਲੀਸ ਤੇ ਗੋਲੀ ਚਲਾ ਦਿੱਤੀ ਗਈ ।


ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਕੀਤੀ ਜਵਾਬੀ ਕਾਰਵਾਈ ਦੇ ਦੌਰਾਨ ਉਕਤ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ ।ਜਦੋਂ ਕਿ ਉਸ ਵੱਲੋਂ ਚਲਾਈ ਗੋਲੀ ਦੇ ਨਾਲ ਤਿੰਨ ਪੁਲਿਸ ਕਰਮਚਾਰੀ ਜ਼ਖਮੀ ਹੋਏ ਹਨ ।ਉਨ੍ਹਾਂ ਦੱਸਿਆ ਕਿ ਪੁਲਿਸ ਕਰਮਚਾਰੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ,ਜਿੱਥੇ ਇਲਾਜ ਅਧੀਨ ਇਕ ਪੁਲੀਸ ਕਰਮਚਾਰੀ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ ।


ਪੁਲੀਸ ਵੱਲੋਂ ਫਿਲਹਾਲ ਮਾਰੇ ਗਏ ਹਥਿਆਰਬੰਦ ਵਿਅਕਤੀ ਬਾਰੇ ਕੋਈ ਵੀ ਜਾਣਕਾਰੀ ਨਸ਼ਰ ਨਹੀਂ ਕੀਤੀ ਗਈ ।ਦੱਸ ਦਈਏ ਕਿ ਇਸ ਤੋਂ ਪਹਿਲਾਂ ਐਤਵਾਰ ਰਾਤ ਨੂੰ ਵੀ ਵੈਸਟ ਆਕਲੈਂਡ ‘ਚ ਕੁਝ ਲੋਕਾਂ ਵੱਲੋਂ ਪੁਲੀਸ ਦੀ ਕਾਰ ਨੂੰ ਟੱਕਰ ਮਾਰ ਕੇ ਇਕ ਪੁਲਸ ਕਰਮਚਾਰੀ ਨੂੰ ਜ਼ਖਮੀ ਕੀਤਾ ਗਿਆ ਸੀ ।