Home » ਪਾਕਿਸਤਾਨੀ ਮਾਡਲ ਵੱਲੋਂ ਕਰਤਾਰਪੁਰ ‘ਚ ਗੁਰਦੁਆਰਾ ਸਾਹਿਬ ‘ਚ ਕੱਪੜਿਆਂ ਦੇ ਇਸ਼ਤਿਹਾਰ ‘ਚ ‘ਨੰਗੇ ਸਿਰ’ ਕਰਵਾਇਆ ਫੋਟੋ ਸ਼ੂਟ…..
Home Page News World World News

ਪਾਕਿਸਤਾਨੀ ਮਾਡਲ ਵੱਲੋਂ ਕਰਤਾਰਪੁਰ ‘ਚ ਗੁਰਦੁਆਰਾ ਸਾਹਿਬ ‘ਚ ਕੱਪੜਿਆਂ ਦੇ ਇਸ਼ਤਿਹਾਰ ‘ਚ ‘ਨੰਗੇ ਸਿਰ’ ਕਰਵਾਇਆ ਫੋਟੋ ਸ਼ੂਟ…..

Spread the news

ਪਾਕਿਸਤਾਨੀ ਮਾਡਲ ਵੱਲੋਂ ਪਕਿਸਤਾਨ ਦੇ ਕਰਤਾਰਪੁਰ ‘ਚ ਸਥਿੱਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ‘ਚ ਔਰਤਾਂ ਦੇ ਕੱਪੜਿਆਂ ਦੇ ਇਸ਼ਤਿਹਾਰ ‘ਚ ‘ਨੰਗੇ ਸਿਰ’ ਫੋਟੋਆਂ (ਤਸਵੀਰਾਂ ) ਖਿੱਚਵਾਉਣ ਤੋਂ ਬਾਅਦ ਵਿਵਾਦ ਖੜ੍ਹਾ ਇੱਕ ਹੋ ਗਿਆ ਹੈ।

pakistani model poses bare head
pakistani model poses bare head

ਸੂਤਰਾਂ ਮੁਤਾਬਿਕ ਪਾਕਿਸਤਾਨ ‘ਚ ‘ਮੰਨਤ’ ਨਾਂ ਦਾ ਰੈਡੀ-ਟੂ-ਵੇਅਰ ਔਰਤਾਂ ਦਾ ਆਨਲਾਈਨ ਕੱਪੜਿਆਂ ਦਾ ਸਟੋਰ ਚਲਾਉਣ ਵਾਲੀ ਔਰਤ ਨੇ ਹਾਲ ਹੀ ‘ਚ ਗੁਰਦੁਆਰਾ ਦਰਬਾਰ ਸਾਹਿਬ ਕੰਪਲੈਕਸ ‘ਚ ਇੱਕ ਫੋਟੋਸ਼ੂਟ ਕਰਵਾਇਆ ਹੈ, ਜਿਸ ‘ਚ ਮਾਡਲ ਨੰਗੇ ਸਿਰ ਨਜ਼ਰ ਆ ਰਹੀ ਹੈ।

ਆਨਲਾਈਨ ਸਟੋਰ ਦੇ ਮਾਲਕ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਨੰਗੇ ਸਿਰ ਵਾਲੀ ਮਾਡਲ ਦੀਆਂ ਕਈ ‘ਬਹੁਤ ਜ਼ਿਆਦਾ ਇਤਰਾਜ਼ਯੋਗ’ ਤਸਵੀਰਾਂ ਵੀ ਪੋਸਟ ਕੀਤੀਆਂ ਹਨ। ਮਹਿਲਾ ਮਾਡਲ ਵੱਲੋਂ ਔਰਤਾਂ ਦੇ ਪਹਿਰਾਵੇ ਵਿੱਚ ਨੰਗੇ ਸਿਰ ਮਾਡਲਿੰਗ ਕਰਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਜਿਸ ਕਾਰਨ ਹੁਣ ਸੋਸ਼ਲ ਮੀਡੀਆ ‘ਤੇ ਪਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਤੋਂ ਮਹਿਲਾ ਖਿਲਾਫ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਜਾ ਰਹੀ ਹੈ।

ਤਸਵੀਰਾਂ ਵਿੱਚ ਔਰਤ ਲਾਲ ਰੰਗ ਦਾ ਸੂਟ ਪਾ ਕੇ ਬਿਨਾਂ ਸਿਰ ਢੱਕੇ ਕੈਮਰੇ ਲਈ ਪੋਜ਼ ਦਿੰਦੀ ਨਜ਼ਰ ਆ ਰਹੀ ਹੈ ਅਤੇ ਪਿੱਛੇ ਗੁਰਦੁਆਰਾ ਦਰਬਾਰ ਸਾਹਿਬ ਨਜ਼ਰ ਆ ਰਿਹਾ ਹੈ। ਵਰਣਨਯੋਗ ਹੈ ਕਿ ਸਿੱਖਾਂ ਦੀ ਸਭ ਤੋਂ ਵੱਡੀ ਪ੍ਰਤੀਨਿਧ ਸੰਸਥਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਗੁਰਦੁਆਰਾ ਕੰਪਲੈਕਸ ਦੇ ਅੰਦਰ ਸ਼ਰਧਾਲੂਆਂ ਨੂੰ ਤਸਵੀਰਾਂ ਖਿੱਚਣ ਅਤੇ ਵੀਡਿਓਜ਼ ਬਣਾਉਣ ਤੋਂ ਵਰਜਿਆ ਹੈ।