Home » ਸਿੱਧੂ ਮੂਸੇਵਾਲਾ ਦੇ ਪੰਜਾਬ ਚੋਣਾਂ ਲੜਨ ਦੇ ਚਰਚੇ, ‘ਆਪ’ ਦੀ ਟਿਕਟ ਤੋਂ ਹੋ ਸਕਦੇ ਨੇ ਉਮੀਦਵਾਰ
Entertainment • Home Page News • India • India News • Music

ਸਿੱਧੂ ਮੂਸੇਵਾਲਾ ਦੇ ਪੰਜਾਬ ਚੋਣਾਂ ਲੜਨ ਦੇ ਚਰਚੇ, ‘ਆਪ’ ਦੀ ਟਿਕਟ ਤੋਂ ਹੋ ਸਕਦੇ ਨੇ ਉਮੀਦਵਾਰ

Spread the news

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸਤ ਬਹੁਤ ਗਰਮਾ ਗਈ ਹੈ। ਸਿਆਸੀ ਪਾਰਟੀਆਂ ਵੱਲੋਂ ਸੱਤਾ ਵਿੱਚ ਆਉਣ ਲਈ ਆਏ ਦਿਨ ਨਵੇਂ-ਨਵੇਂ ਐਲਾਨ ਕੀਤੇ ਜਾ ਰਹੇ ਹਨ। ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਪਾਰਟੀਆਂ ਵੱਲੋਂ ਪ੍ਰਸਿੱਧ ਸ਼ਖ਼ਸੀਅਤਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾ ਰਿਹਾ ਹੈ।

Sidhu moosewala joining politics
Sidhu moosewala joining politics

ਇਸ ਵਿਚਾਲੇ ਹੁਣ ਖ਼ਬਰਾਂ ਆ ਰਹੀਆਂ ਹਨ ਕਿ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਵੀ ਚੋਣ ਮੈਦਾਨ ਵਿੱਚ ਉੱਤਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਮਾਨਸਾ ਤੋਂ ਵਿਧਾਨ ਸਭਾ ਚੋਣਾਂ ਲੜ ਸਕਦੇ ਹਨ । ਇਸ ਬਾਰੇ ਮੂਸੇਵਾਲਾ ਦੇ ਕਰੀਬੀ ਸੂਤਰਾਂ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮੂਸੇਵਾਲਾ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਵੱਲੋਂ ਚੋਣ ਲੜ ਸਕਦੇ ਹਨ।

ਖਬਰਾਂ ਅਨੁਸਾਰ ਮੂਸੇਵਾਲਾ ਦੇ ਕਰੀਬੀ ਦੋਸਤ ਸੰਨੀ ਮਾਲਟਨ ਨੇ ਇੰਸਟਾਗ੍ਰਾਮ ‘ਤੇ ਇੱਕ ਪੋਸਟ ਸਾਂਝੀ ਕਰ ਕੇ ਸਿੱਧੂ ਮੂਸੇਵਾਲਾ ਦੇ ਚੋਣ ਮੈਦਾਨ ਵਿੱਚ ਉੱਤਰਨ ਦੀ ਖ਼ਬਰ ‘ਤੇ ਮੋਹਰ ਲਗਾਈ ਹੈ । ਸੰਨੀ ਨੇ ਆਪਣੀ ਇੰਸਟਾਗ੍ਰਾਮ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਇੱਕ ਸੈਲੀਬ੍ਰਿਟੀ ਦੀ ਆਪਣੀ ਜ਼ਿੰਦਗੀ ਅਤੇ ਆਪਣੇ ਫ਼ੈਸਲੇ ਹੁੰਦੇ ਹਨ । ਸਿੱਧੂ ਮੂਸੇਵਾਲਾ ਦੇ ਵੀ ਕੁੱਝ ਸੁਪਨੇ ਹਨ। ਪਰ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ। ਕਿਉਂਕਿ ਰਾਜਨੀਤੀ ਵਿੱਚ ਆ ਕੇ ਉਹ ਗਾਉਣਾ ਨਹੀਂ ਛੱਡਣਗੇ।

Sidhu moosewala joining politics

ਦੱਸ ਦੇਈਏ ਕਿ ਇਸ ਤੋਂ ਇਲਾਵਾ ਸੋਸ਼ਲ ਮੀਡੀਆ ‘ਤੇ ਕੁੱਝ ਤਸਵੀਰਾਂ ਵੀ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ਵਿੱਚ ਮੂਸੇਵਾਲਾ ਕੁੱਝ ਸਿਆਸੀ ਸ਼ਖ਼ਸੀਅਤਾਂ ਨਾਲ ਖੜ੍ਹੇ ਹੋਏ ਦਿਖਾਈ ਦੇ ਰਹੇ ਹਨ