ਇੱਕ ਸਾਲ ਤੋਂ ਵੱਧ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਅੱਜ ਘਰ ਵਾਪਸੀ ਦਾ ਐਲਾਨ ਹੋ ਗਿਆ ਹੈ। ਕਿਸਾਨਾਂ ਅਤੇ ਸਰਕਾਰ ਵਿਚਕਾਰ ਸਹਿਮਤੀ ਬਣੀ ਹੋਈ ਹੈ। ਸੰਯੁਕਤ ਕਿਸਾਨ ਮੋਰਚਾ (SKM) ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਦੀਆਂ ਲੰਬਿਤ ਮੰਗਾਂ ਬਾਰੇ ਕੇਂਦਰ ਦੇ ਸੋਧੇ ਹੋਏ ਖਰੜੇ ਦੇ ਮਤੇ ‘ਤੇ ਸਹਿਮਤੀ ਬਣ ਗਈ ਹੈ।ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਰਸਮੀ ਚਿੱਠੀ ਵੀ ਭੇਜੀ ਗਈ ਜਿਸ ‘ਤੇ ਕਿਸਾਨ ਜੱਥੇਬੰਦੀਆਂ ਵੱਲੋਂ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਕਿਸਾਨ ਅੰਦੋਲਨ ਖਤਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਸ ਮੀਟਿੰਗ ਵਿਚ ਕਿਸਾਨਾਂ ਵੱਲੋਂ ਅੰਦੋਲਨ ਖਤਮ ਕਰਨ ਨੂੰ ਲੈਕੇ ਵੱਡਾ ਐਲਾਨ ਕੀਤਾ ਗਿਆ ਹੈ । ਜੱਥੇਬੰਦੀਆਂ ਨੇ ਕਿਹਾ ਕਿ 9 ਦਸੰਬਰ ਨੂੰ ਸਿੰਘੂ ਬਾਰਡਰ ‘ਤੇ 5:30 ਵਜੇ ਫਤਿਹ ਦੀ ਅਰਦਾਸ ਹੋਵੇਗੀ,11 ਦਸੰਬਰ ਨੂੰ ਸਿੰਘੂ ਬਾਰਡਰ ‘ਤੇ ਟਿਕਰੀ ਬਾਰਡਰ ਤੋਂ ਸਵੇਰੇ 9 ਵਕੇ ਵਾਪਸੀ ਹੋਵੇਗੀ।ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ 13 ਦਸੰਬਰ ਨੂੰਕਿਸਾਨ ਜਾਥੇਬੰਦੀਆਂ ਦੇ ਆਗੂ ਅੰਮ੍ਰਿਤਸਰ ਦਰਬਾਰ ਸਾਹਿਬ ਨਤਮਸਤਕ ਹੋਣਗੀਆਂ ਅਤੇ 15 ਦਸੰਬਰ ਨੂੰ ਪੰਜਾਬ ‘ਚ ਚਲਦੇ ਸਾਰੇ ਮੋਰਚੇ ਸਮਾਪਤ ਕੀਤੇ ਜਾਣਗੇ।
ਕਿਸਾਨ ਪਿਛਲੇ ਸਾਲ 26 ਨਵੰਬਰ ਤੋਂ ਦਿੱਲੀ ਦੀ ਸਰਹੱਦ ‘ਤੇ ਖੜ੍ਹੇ ਹਨ
ਸਰਕਾਰ ਨੇ ਪਿਛਲੇ ਸਾਲ ਸਤੰਬਰ ਵਿੱਚ ਤਿੰਨ ਖੇਤੀ ਕਾਨੂੰਨ ਪਾਸ ਕੀਤੇ ਸਨ। ਪਿਛਲੇ ਸਾਲ 26 ਨਵੰਬਰ ਤੋਂ ਦਿੱਲੀ ਦੇ ਸਿੰਘੂ, ਟਿੱਕਰੀ ਅਤੇ ਗਾਜ਼ੀਪੁਰ ਸਰਹੱਦਾਂ ‘ਤੇ ਕਿਸਾਨ ਇਸ ਵਿਰੁੱਧ ਖੜ੍ਹੇ ਹਨ। ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ‘ਤੇ ਅੜੇ ਰਹੇ। ਜਿਸ ਤੋਂ ਬਾਅਦ ਇਸ ਸਾਲ 19 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ। ਤਿੰਨੋਂ ਖੇਤੀ ਕਾਨੂੰਨ ਵਾਪਸ ਲੈ ਲਏ ਗਏ ਹਨ। ਹਾਲਾਂਕਿ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਸਮੇਤ ਹੋਰ ਕਈ ਮੰਗਾਂ ‘ਤੇ ਅੜੇ ਹੋਏ ਸਨ, ਜਿਸ ਬਾਰੇ ਸਰਕਾਰ ਨੇ ਵੀ ਨਰਮ ਰੁਖ਼ ਦਿਖਾਇਆ ਹੈ।