Home » CM ਚੰਨੀ ਕਰਵਾਉਣਾ ਚਾਹੁੰਦੇ ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ, ਕੇਂਦਰ ਸਰਕਾਰ ਨੂੰ ਕੀਤੀ ਮੰਗ….
Home Page News India

CM ਚੰਨੀ ਕਰਵਾਉਣਾ ਚਾਹੁੰਦੇ ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ, ਕੇਂਦਰ ਸਰਕਾਰ ਨੂੰ ਕੀਤੀ ਮੰਗ….

Spread the news

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੇ ਖੇਤੀ ਕਨੂੰਨ ਰੱਦ ਹੋਣ ਤੇ ਮੋਰਚਾ ਫ਼ਤਿਹ ਹੋਣ ਦੀ ਸੰਯੁਕਤ ਕਿਸਾਨ ਮੋਰਚੇ (samyukt kisan morcha) ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ (Government of Punjab) ਵੱਲੋਂ ਗੇਟ ਲਗਾ ਕੇ ਕਿਸਾਨਾ ਦਾ ਪੰਜਾਬ (Punjab) ਆਉਣ ਤੇ ਸਵਾਗਤ ਕੀਤਾ ਜਾਵੇਗਾ।

ਇਸ ਦੋਰਾਨ ਮੁੱਖ ਮੰਤਰੀ ਨੇ ਕਿਸਾਨਾਂ ਦੇ ਕਰਜ਼ ਮੁਆਫ਼ੀ (Debt waiver) ਸੰਬੰਧੀ ਪੁੱਛੇ ਸਵਾਲ ਤੇ ਬੋਲਦਿਆਂ ਕਿਹਾ ਕਿ ਇਸਦੇ ਲਈ ਕੇਂਦਰ ਸਰਕਾਰ ਨਾਲ ਗੱਲ ਕਰਕੇ ਕੇਂਦਰ ਨੂੰ ਇਸ ਕਰਜ਼ ਮੁਆਫ਼ੀ ਵਿੱਚ ਸਹਾਇਤਾ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਕੋਲ ਟੈਕਸ ਦਾ ਪੈਸਾ ਜਾਂਦਾ ਹੈ ਇਸਦੇ ਲਈ ਕਿਸਾਨਾ ਤੇ ਖੇਤ ਮਜ਼ਦੂਰਾਂ ਦਾ ਪੂਰਨ ਕਰਜ਼ਾ ਮੁਆਫ਼ ਕਰਨ ਦੇ ਲਈ ਪ੍ਰਧਾਨ ਮੰਤਰੀ ਨੂੰ ਮਿਲ ਕੇ ਕੋਈ ਪੋਲਿਸੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਕ ਸਾਲ ਤੱਕ ਅੰਦੋਲਨ ਚੱਲਣ ਕਾਰਨ ਪੰਜਾਬ ਦਾ ਵੱਡਾ ਨੁਕਸਾਨ ਹੋਇਆ ਹੈ ਤੇ ਕੇਂਦਰ ਸਰਕਾਰ 60 ਪ੍ਰਤੀਸ਼ਤ ਹਿੱਸਾ ਪਾਵੇ ਤੇ ਪੰਜਾਬ ਸਰਕਾਰ 40 ਪ੍ਰਤੀਸ਼ਤ ਹਿੱਸਾ ਪਾ ਕੇ ਕਿਸਾਨਾ ਤੇ ਖੇਤ ਮਜ਼ਦੂਰਾਂ ਦਾ ਪੂਰਾ ਕਰਜ਼ਾ ਮੁਆਫ਼ ਕਰ ਸਕੇ।