Home » ਅੱਜ ਸ੍ਰੀ ਹਰਿਮੰਦਰ ਸਾਹਿਬ ‘ਚ ਅਰਦਾਸ ਉਪਰੰਤ ਕਿਸਾਨ ਆਗੂਆਂ ਨੂੰ ਕੀਤਾ ਜਾਵੇਗਾ ਸਨਮਾਨਤ…
Home Page News India India News

ਅੱਜ ਸ੍ਰੀ ਹਰਿਮੰਦਰ ਸਾਹਿਬ ‘ਚ ਅਰਦਾਸ ਉਪਰੰਤ ਕਿਸਾਨ ਆਗੂਆਂ ਨੂੰ ਕੀਤਾ ਜਾਵੇਗਾ ਸਨਮਾਨਤ…

Spread the news

ਕੇਂਦਰ ਸਰਕਾਰ ਤੋਂ ਖੇਤੀ ਕਾਨੂੰਨਾਂ ਦੀ ਲੜਾਈ ਜਿੱਤਣ ਤੋਂ ਬਾਅਦ ਸਿੰਘੂ ਬਾਰਡਰ ਤੋਂ ਚੱਲਿਆ ਕਿਸਾਨਾਂ ਦਾ ਪਹਿਲਾ ਜੱਥਾ ਅੱਜ ਸੋਮਵਾਰ ਨੂੰ ਅੰਮ੍ਰਿਤਸਰ ਪਹੁੰਚ ਰਿਹਾ ਹੈ। ਇਹ ਜੱਥਾ ਕੱਲ੍ਹ ਸ਼ਾਮ ਜਲੰਧਰ ਪਹੁੰਚ ਗਿਆ ਸੀ ਅਤੇ ਇਸ ਜੱਥੇ ਨੇ ਰਾਤ ਕਰਤਾਰਪੁਰ ਵਿੱਚ ਕੱਟੀ। ਜੱਥੇ ਦਾ ਸਵਾਗਤ ਗੋਲਡਨ ਗੇਟ ਵਿਖੇ ਕੀਤਾ ਜਾਵੇਗਾ। 15 ਦਸੰਬਰ ਤੱਕ ਸਾਰੇ ਜੱਥੇ ਅੰਮ੍ਰਿਤਸਰ ਪਹੁੰਚ ਜਾਣਗੇ।

Farmers to reach Amritsar today
Farmers to reach Amritsar today

ਇਸ ਤੋਂ ਬਾਅਦ ਸਾਰੀਆਂ ਕਿਸਾਨ ਜੱਥੇਬੰਦੀਆਂ ਇਕੱਠੇ ਹੋ ਕੇ ਹਰਿਮੰਦਰ ਸਾਹਿਬ ਲਈ ਰਵਾਨਾ ਹੋ ਜਾਣਗੀਆਂ। ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਕਿਸਾਨਾਂ ਦੇ ਸਵਾਗਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰੀਆਂ ਕੀਤੀਆਂ ਗਈਆਂ ਹਨ। ਫੁੱਲਾਂ ਨਾਲ ਸੁਆਗਤ ਕੀਤਾ ਜਾਵੇਗਾ।

ਇਸ ਤੋਂ ਬਾਅਦ ਫਤਿਹ ਮਾਰਚ ਹੋਵੇਗਾ, ਜੋ ਸਿੱਧਾ ਦਰਬਾਰ ਸਾਹਿਬ ਪਹੁੰਚੇਗਾ। ਕਿਸਾਨਾਂ ਦੀ ਚੜ੍ਹਦੀ ਕਲਾ ਲਈ ਸ਼ਨੀਵਾਰ ਤੋਂ ਆਰੰਭ ਹੋਏ ਪਾਠ ਦੇ ਭੋਗ ਪਾਏ ਜਾਣਗੇ। ਕਿਸਾਨਾਂ ਦੀ ਜਿੱਤ ‘ਤੇ ਅਰਦਾਸ ਕੀਤੀ ਜਾਵੇਗੀ, ਜਿਸ ‘ਚ ਸਮੂਹ ਜੱਥੇਬੰਦੀਆਂ ਦੇ ਸੀਨੀਅਰ ਆਗੂ ਹਾਜ਼ਰ ਹੋਣਗੇ | ਲੰਗਰ ਹਾਲ ਵਿੱਚ ਕਿਸਾਨਾਂ ਲਈ ਵਿਸ਼ੇਸ਼ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਹੈ।