ਦਰਬਾਰ ਸਾਹਿਬ ਵਿੱਚ ਅੱਜ ਇੱਕ ਮੰਦਭਾਗੀ ਘਟਨਾ ਵਾਪਰੀ ਜਦੋਂ ਇੱਕ ਵਿਅਕਤੀ ਦਰਬਾਰ ਸਾਹਿਬ ਅੰਦਰ ਦਾਖਲ ਹੋਇਆ। ਦੱਸਿਆ ਜਾ ਰਿਹਾ ਹੈ ਕਿ ਅੱਜ ਸ਼ਾਮੀ ਰਹਿਰਾਸ ਸਾਹਿਬ ਦੇ ਪਾਠ ਵੇਲੇ ਅਣਪਛਾਤੇ ਵਿਅਕਤੀ ਨੇ ਹਰਿਮੰਦਰ ਸਾਹਿਬ ਦੇ ਸੱਚਖੰਡ ਸਾਹਿਬ, ਜਿੱਥੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਹੈ, ਨੇੜਿਓਂ ਸੁਰੱਖਿਆ ਘੇਰਾ ਟੱਪ ਕੇ ਅੰਦਰ ਚਲਾ ਗਿਆ। ਜਿਵੇਂ ਹੀ ਇਹ ਸ਼ੱਕੀ ਵਿਅਕਤੀ ਅੰਦਰ ਦਾਖਲ ਹੋਇਆ ਤਾਂ ਉੱਥੇ ਮੌਜੂਦ ਲੋਕਾਂ ਨੇ ਉਸ ਨੂੰ ਫੜ ਲਿਆ।
ਦੱਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਬੇਅਦਬੀ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਸੇਵਾਦਾਰਾਂ ਨੇ ਮੌਕੇ ‘ਤੇ ਹੀ ਉਸ ਨੂੰ ਫੜ ਲਿਆ। ਪੁਲਿਸ ਅਤੇ ਐਸ.ਜੀ.ਪੀ.ਸੀ. (SGPC) ਅਧਿਕਾਰੀ ਇਸ ਦੀ ਜਾਂਚ ਕਰ ਰਹੇ ਹਨ ਅਤੇ ਇਸ ਵਿਅਕਤੀ ਦੀ ਪਛਾਣ ਕੀਤੀ ਜਾ ਰਹੀ ਹੈ ਕਿ ਇਹ ਕੌਣ ਸੀ ਅਤੇ ਇਸ ਦਾ ਮਕਸਦ ਕੀ ਸੀ।
ਦੱਸਿਆ ਜਾ ਰਿਹਾ ਹੈ ਕਿ ਜਦੋਂ ਉਹ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਨੇੜੇ ਪੈਰ ਰੱਖਣ ਲਈ ਪਹੁੰਚਿਆ ਤਾਂ ਟਾਸਕ ਫੋਰਸ ਦੇ ਅਧਿਕਾਰੀਆਂ ਨੇ ਉਸ ਨੂੰ ਕਾਬੂ ਕਰ ਲਿਆ। ਬਾਅਦ ਵਿਚ ਉਸ ਨੂੰ SGPCਉਸ ਨੂੰ ਉਸ ਦੇ ਦਫ਼ਤਰ ਲਿਜਾਇਆ ਗਿਆ ਅਤੇ ਉੱਥੇ ਭੜਕੀ ਭੀੜ ਨੇ ਉਸ ਨੂੰ ਇੰਨਾ ਕੁੱਟਿਆ ਕਿ ਉਸ ਦੀ ਮੌਤ ਹੋ ਗਈ।