Home » ਪ੍ਰਧਾਨ ਮੰਤਰੀ ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ, ਪੀਐਮ ਮੋਦੀ ਹੁਸੈਨੀਵਾਲ ਤੋਂ ਹੀ ਦਿੱਲੀ ਪਰਤੇ, ਰੈਲੀ ਖਿਲਾਫ਼ ਪੰਜਾਬ ‘ਚ ਜਬਰਦਸਤ ਵਿਰੋਧ, ਕਿਸਾਨਾਂ ਨੇ ਪੁਤਲੇ ਫੂਕੇ
Home Page News India India News

ਪ੍ਰਧਾਨ ਮੰਤਰੀ ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ, ਪੀਐਮ ਮੋਦੀ ਹੁਸੈਨੀਵਾਲ ਤੋਂ ਹੀ ਦਿੱਲੀ ਪਰਤੇ, ਰੈਲੀ ਖਿਲਾਫ਼ ਪੰਜਾਬ ‘ਚ ਜਬਰਦਸਤ ਵਿਰੋਧ, ਕਿਸਾਨਾਂ ਨੇ ਪੁਤਲੇ ਫੂਕੇ

Spread the news

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫਿਰੋਜ਼ਪੁਰ ਦੀ ਰੈਲੀ ਨੂੰ ਸੰਬੋਧਨ ਕੀਤੇ ਬਿਨਾਂ ਹੀ ਵਾਪਸ ਜਾਣਾ ਪਿਆ।

ਕੇਂਦਰੀ ਗ੍ਰਹਿ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਵਰਤੀ ਗਈ ਜਿਸ ਕਾਰਨ ਉਨ੍ਹਾਂ ਨੂੰ ਮੁੜਨਾ ਪਿਆ।

ਪੰਜਾਬ ਦੇ ਫਿਰੋਜ਼ਪੁਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅੱਜ ਦੀ ਰੈਲੀ ਰੱਦ ਕਰ ਦਿੱਤੀ ਗਈ ਹੈ। ਪੀਐਮ ਮੋਦੀ ਹੁਸੈਨੀਵਾਲ ਤੋਂ ਹੀ ਦਿੱਲੀ ਪਰਤੇ ਹਨ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਪੂਰੇ ਮਾਮਲੇ ‘ਤੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਪੀਐਮ ਮੋਦੀ ਦੀ ਇਹ ਪਹਿਲੀ ਪੰਜਾਬ ਫੇਰੀ ਸੀ, ਜਿੱਥੇ ਉਨ੍ਹਾਂ ਨੇ ਲੋਕਾਂ ਨੂੰ ਸੰਬੋਧਨ ਕਰਨਾ ਸੀ। ਇਸ ਰੈਲੀ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਸ਼ਾਮਲ ਹੋਣਾ ਸੀ। 

ਪੰਜਾਬ ਦੇ ਫਿਰੋਜ਼ਪੁਰ ‘ਚ ਰੈਲੀ ਰੱਦ ਹੋਣ ‘ਤੇ ਕੇਂਦਰੀ ਮੰਤਰੀ ਮਨਸੁਖ ਮੰਡਾਵੀਆ ਨੇ ਕਿਹਾ- ਕਈ ਕਾਰਨਾਂ ਕਰਕੇ ਪ੍ਰਧਾਨ ਮੰਤਰੀ ਸਾਡੇ ਵਿਚਕਾਰ ਨਹੀਂ ਪਹੁੰਚ ਰਹੇ ਪਰ ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਅਸੀਂ ਇਸ ਪ੍ਰੋਗਰਾਮ ਨੂੰ ਮੁਲਤਵੀ ਕਰ ਰਹੇ ਹਾਂ , ਰੱਦ ਨਹੀਂ ਕਰ ਰਹੇ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰਕੇ ਇਸ ਨੂੰ ਪੀਐਮ ਮੋਦੀ ਦੇ ਦੌਰੇ ਵਿੱਚ ਸੁਰੱਖਿਆ ਵਿੱਚ ਕਮੀ ਦੱਸਿਆ ਹੈ। ਗ੍ਰਹਿ ਮੰਤਰਾਲੇ ਨੇ ਇਕ ਬਿਆਨ ‘ਚ ਕਿਹਾ ਕਿ ਅੱਜ ਸਵੇਰੇ ਪੀਐੱਮ ਮੋਦੀ ਬਠਿੰਡਾ ਪਹੁੰਚੇ, ਜਿੱਥੋਂ ਉਨ੍ਹਾਂ ਨੇ ਹੈਲੀਕਾਪਟਰ ਰਾਹੀਂ ਹੁਸੈਨਵਾਲਾ ਸਥਿਤ ਰਾਸ਼ਟਰੀ ਸ਼ਹੀਦ ਸਮਾਰਕ ‘ਤੇ ਜਾਣਾ ਸੀ ਪਰ ਮੀਂਹ ਅਤੇ ਘੱਟ ਵਿਜ਼ੀਬਿਲਟੀ ਕਾਰਨ ਪੀਐਮ ਮੋਦੀ ਨੂੰ ਕਰੀਬ 20 ਮਿੰਟ ਇੰਤਜ਼ਾਰ ਕਰਨਾ ਪਿਆ ਸੀ।