Home » PM ਮੋਦੀ ਦੀ ਫਿਰੋਜ਼ਪੁਰ ਰੈਲੀ, ਸਿਆਸੀ ਆਗੂਆਂ ‘ਚ ਛਿੜੀ ਟਵੀਟ ਵਾਰ…
Home Page News India News

PM ਮੋਦੀ ਦੀ ਫਿਰੋਜ਼ਪੁਰ ਰੈਲੀ, ਸਿਆਸੀ ਆਗੂਆਂ ‘ਚ ਛਿੜੀ ਟਵੀਟ ਵਾਰ…

Spread the news

ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਦੀ ਸੁਰੱਖਿਆ ਵਿੱਚ ਕੁਤਾਹੀ ਦਾ ਇੱਕ ਵੱਡਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਨੇ ਪੰਜਾਬ ਦੇ ਫਿਰੋਜ਼ਪੁਰ ਵਿੱਚ ਇੱਕ ਵੱਡੀ ਰੈਲੀ ਕਰਨੀ ਸੀ। ਪਰ ਪੀਐਮ ਮੋਦੀ ਹੁਸੈਨੀਵਾਲ ਤੋਂ ਹੀਂ ਦਿੱਲੀ ਲਈ ਵਾਪਸ ਪਰਤ ਗਏ।ਜਿਸਦਾ ਮੁੱਖ ਕਾਰਨ ਸੁਰੱਖਿਆ ਵਿਚ ਕੋਤਾਹੀ ਦੱਸਿਆ ਜਾ ਰਿਹਾ ਹੈ।ਇਸ ਘਟਨਾ ਕ੍ਰਮ ਨੂੰ ਲੈਕੇ ਸਿਆਸਤਦਾਨਾਂ ਦਾ ਟਵੀਟਵਾਰ ਸ਼ੁਰੂ ਹੋ ਗਿਆ ਹੈ। ਪੀਐਮ ਮੋਦੀ ਦੀ ਰੈਲੀ ‘ਤੇ ਟਵੀਟ ਕਰਦੇ ਹੋਏ ਕਿਹਾ ਕਿ  ‘ਅੱਜ ਜੋ ਹੋਇਆ ਹੈ, ਉਹ ਸਵੀਕਾਰਯੋਗ ਨਹੀਂ ਹੈ। ਇਹ ਪੰਜਾਬੀਅਤ ਦੇ ਖਿਲਾਫ ਹੈ। ਫਿਰੋਜ਼ਪੁਰ ਵਿੱਚ ਭਾਜਪਾ ਦੀ ਸਿਆਸੀ ਰੈਲੀ ਨੂੰ ਸੰਬੋਧਨ ਕਰਨ ਲਈ ਭਾਰਤ ਦੇ ਪ੍ਰਧਾਨ ਮੰਤਰੀ ਲਈ ਇੱਕ ਸੁਰੱਖਿਅਤ ਰਸਤਾ ਯਕੀਨੀ ਬਣਾਇਆ ਜਾਣਾ ਚਾਹੀਦਾ ਸੀ।

ਇਸਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ‘ਪੰਜਾਬ ਵਿੱਚ ਅਮਨ-ਕਾਨੂੰਨ ਪੂਰੀ ਤਰ੍ਹਾਂ ਢਹਿ-ਢੇਰੀ ਹੈ। ਅਸੀਂ ਲੰਬੇ ਸਮੇਂ ਤੋਂ ਇਹ ਕਹਿੰਦੇ ਆ ਰਹੇ ਹਾਂ, ਮੁੱਖ ਮੰਤਰੀ ਰਾਜ ਚਲਾਉਣ ਦੇ ਅਯੋਗ ਹਨ।

ਫਿਰੋਜ਼ਪੁਰ ਰੈਲੀ ਰੱਦ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਸਰਕਾਰ ਨੂੰ ਨਿਸ਼ਾਨੇ ‘ਤੇ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਚ ਹਰ ਇੱਕ ਵਿਅਕਤੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੈ..ਭਲੇ ਕਿੰਨੇ ਵੀ ਵਿਵਾਦ ਹਨ, ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਅਣਗਹਿਲੀ ਚਿੰਤਾਜਨਕ ਹੈ।