Home » ਤਿੰਨ ਭੈਣਾ ਦੇ ਇਕਲੋਤੇ ਭਰਾ ਦੀ ਕੈਨੇਡਾ ਵਿੱਚ ਹੋਈ ਮੌਤ ,,15 ਦਿਨ ਪਹਿਲਾ ਹੀ ਮਿਲੀ ਸੀ ਪੀ ਆਰ…
Home Page News World News

ਤਿੰਨ ਭੈਣਾ ਦੇ ਇਕਲੋਤੇ ਭਰਾ ਦੀ ਕੈਨੇਡਾ ਵਿੱਚ ਹੋਈ ਮੌਤ ,,15 ਦਿਨ ਪਹਿਲਾ ਹੀ ਮਿਲੀ ਸੀ ਪੀ ਆਰ…

Spread the news

ਪੰਜਾਬ ਵਿੱਚ ਬੇਰੁਜਗਾਰੀ ਦੇ ਚਲਦੇ ਹੋਏ ਬਹੁਤ ਸਾਰੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਨੂੰ ਪੜ੍ਹਾਈ ਵਾਸਤੇ ਅਤੇ ਬਿਹਤਰ ਭਵਿੱਖ ਲਈ ਵਿਦੇਸ਼ਾਂ ਵਿੱਚ ਭੇਜ ਦਿੱਤਾ ਜਾਂਦਾ ਹੈ। ਉੱਥੇ ਹੀ ਬਹੁਤ ਸਾਰੇ ਨੌਜਵਾਨ ਵੀ ਆਪਣੇ ਭਵਿੱਖ ਨੂੰ ਵੇਖਦੇ ਹੋਏ ਵਿਦੇਸ਼ਾਂ ਵਿਚ ਜਾਣ ਨੂੰ ਹੀ ਪਹਿਲ ਦੇ ਰਹੇ ਹਨ। ਪੰਜਾਬ ਦੇ ਬਹੁਤ ਸਾਰੇ ਨੌਜਵਾਨ ਉੱਚ ਵਿਦਿਆ ਹਾਸਲ ਕਰਨ ਲਈ ਵਿਦੇਸ਼ਾਂ ਵਿੱਚ ਜਾਂਦੇ ਹਨ ਜਿਥੇ ਉਨ੍ਹਾਂ ਵੱਲੋਂ ਸਿੱਖਿਆ ਦੇ ਨਾਲ-ਨਾਲ ਮਿਹਨਤ ਮਜਦੂਰੀ ਵੀ ਕੀਤੀ ਜਾਂਦੀ ਹੈ। ਜਿੱਥੇ ਕਾਫੀ ਲੰਮਾ ਸਮਾਂ ਉਹਨਾਂ ਬੱਚਿਆਂ ਨੂੰ ਸੰਘਰਸ਼ ਕਰਨ ਤੋਂ ਬਾਅਦ ਕਾਮਯਾਬੀ ਹਾਸਲ ਹੁੰਦੀ ਹੈ। ਉਥੇ ਹੀ ਵਿਦੇਸ਼ਾਂ ਵਿੱਚ ਗਏ ਇਨਾਂ ਬੱਚਿਆਂ ਦੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੀ ਸਲਾਮਤੀ ਵਾਸਤੇ ਦਿਨ ਰਾਤ ਅਰਦਾਸ ਕੀਤੀ ਜਾਂਦੀ ਹੈ।

ਉਥੇ ਹੀ ਵਿਦੇਸ਼ਾਂ ਵਿੱਚ ਗਏ ਇਨ੍ਹਾਂ ਨੌਜਵਾਨਾਂ ਨਾਲ ਕਈ ਵਾਰ ਅਜਿਹੇ ਭਿਆਨਕ ਹਾਦਸੇ ਵਾਪਰ ਜਾਂਦੇ ਹਨ ਜਿਸ ਕਾਰਨ ਪਰਵਾਰ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਹੁਣ ਤਿੰਨ ਭੈਣਾ ਦੇ ਇਕਲੋਤੇ ਭਰਾ ਦੀ ਕੈਨੇਡਾ ਵਿੱਚ 15 ਦਿਨ ਪਹਿਲਾ ਪੀ ਆਰ ਮਿਲਣ ਤੋਂ ਬਾਅਦ ਇਸ ਤਰ੍ਹਾਂ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਸਬੇ ਸੰਦੌੜ ਦੇ ਅਧੀਨ ਆਉਣ ਵਾਲੇ ਪਿੰਡ ਬਿਸ਼ਨਗੜ੍ਹ ਦੇ ਇਕ ਨੌਜਵਾਨ ਦੀ ਬੀਤੇ ਦਿਨੀਂ ਕੈਨੇਡਾ ਵਿੱਚ ਇੱਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਕੁਲਵਿੰਦਰ ਸਿੰਘ ਉਸ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ।

ਜਦੋਂ ਉਹ ਆਪਣੇ ਕੰਮ ਤੋਂ ਵਾਪਸ ਆਪਣੇ ਘਰ ਪਰਤ ਰਿਹਾ ਸੀ। ਉਸ ਸਮੇਂ ਵੈਨਕੂਵਰ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਉਸ ਦੀ ਮੌਤ ਹੋ ਗਈ ਸੀ। ਮ੍ਰਿਤਕ ਨੌਜਵਾਨ ਪਿੰਡ ਬਿਸ਼ਨਗੜ੍ਹ ਦੇ ਮੌਜੂਦਾ ਸਰਪੰਚ ਜਗਤਾਰ ਸਿੰਘ ਦਾ ਇਕਲੌਤਾ ਪੁੱਤਰ ਸੀ। ਜਿਸ ਨੂੰ 15 ਦਿਨ ਪਹਿਲਾਂ ਹੀ ਕੈਨੇਡਾ ਵਿੱਚ ਪੀ ਆਰ ਹਾਸਲ ਹੋਈ ਸੀ।

ਅਤੇ ਜੋ ਦੋ ਮਹੀਨੇ ਪਹਿਲਾਂ ਹੀ ਆਪਣੇ ਪਰਿਵਾਰਕ ਮੈਂਬਰਾਂ ਨੂੰ ਮਿਲ ਕੇ ਵਾਪਸ ਕੈਨੇਡਾ ਗਿਆ ਸੀ। ਉਥੇ ਹੀ ਇਸ ਨੌਜਵਾਨ ਦੀ ਲਾਸ਼ ਪਿੰਡ ਪਹੁੰਚਣ ਤੇ ਪਿੰਡ ਵਿੱਚ ਪੂਰੀ ਤਰ੍ਹਾਂ ਸ਼ੋਕ ਦਾ ਮਾਹੌਲ ਸੀ। ਜਿੱਥੇ ਅੱਜ ਇਸ ਨੌਜਵਾਨ ਦਾ ਅੰਤਿਮ ਸੰਸਕਾਰ ਕੀਤਾ ਗਿਆ ਹੈ। ਉਥੇ ਹੀ ਇਲਾਕੇ ਦੀਆਂ ਵੱਖ-ਵੱਖ ਸਖਸ਼ੀਅਤਾਂ ਵੱਲੋਂ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਇਆ ਗਿਆ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਮ੍ਰਿਤਕ ਨੌਜਵਾਨ ਆਪਣੀਆਂ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ।