ਸ਼੍ਰੋਮਣੀ ਅਕਾਲੀ ਦਲ ਦੇ ਵਿਚ ਜਿਥੇ ਸਾਬਕਾ ਵਿਧਾਇਕ ਅਤੇ ਬਾਦਲ ਪਰਿਵਾਰ ਦੇ ਰਿਸ਼ਤੇਦਾਰ ਬਿਕਰਮ ਸਿੰਘ ਮਜੀਠੀਆ ਨੂੰ ਡਰੱਗਜ਼ ਮਾਮਲੇ ਵਿੱਚ ਦੋਸ਼ੀ ਠਹਿਰਾਉਂਦੇ ਹੋਏ ਮਾਮਲਾ ਦਰਜ ਕੀਤਾ ਗਿਆ ਸੀ। ਉੱਥੇ ਹੀ ਉਨ੍ਹਾਂ ਵੱਲੋਂ ਅਗਾਊਂ ਜ਼ਮਾਨਤ ਦੀ ਅਰਜ਼ੀ ਦਰਜ ਕੀਤੀ ਗਈ ਸੀ। ਹੁਣ ਜ਼ਿਲ੍ਹਾ ਅਦਾਲਤ ਵੱਲੋਂ ਨਾਮਨਜ਼ੂਰ ਕਰਨ ਤੋਂ ਬਾਅਦ 10 ਜਨਵਰੀ ਨੂੰ ਹਾਈ ਕੋਰਟ ਵੱਲੋਂ ਓਨਾ ਨੂੰ ਰਾਹਤ ਦੇ ਦਿਤੀ ਗਈ ਸੀ।
ਪਰ ਅੱਜ ਸਵੇਰੇ ਫਿਰ ਤੋਂ ਉਨ੍ਹਾਂ ਦੀ ਇਸ ਰਾਹਤ ਵਾਲੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਅੰਮ੍ਰਿਤਸਰ ਵਿੱਚ ਉਨ੍ਹਾਂ ਦੇ ਘਰ ਵਿੱਚ ਵੀ ਛਾਪੇਮਾਰੀ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਪੁਲਸ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਹੈ। ਹੁਣ ਸੁਖਬੀਰ ਸਿੰਘ ਬਾਦਲ ਵੱਲੋਂ ਅਜਿਹਾ ਵੱਡਾ ਬਿਆਨ ਸਾਹਮਣੇ ਆਇਆ ਹੈ, ਜਿਸ ਦੀ ਸੱਭ ਪਾਸੇ ਚਰਚਾ ਹੋ ਰਹੀ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬਿਕਰਮ ਸਿੰਘ ਮਜੀਠੀਆ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਸਭ ਲਈ ਕਾਂਗਰਸ ਸਰਕਾਰ ਨੂੰ ਦੋਸ਼ੀ ਠਹਿਰਾਇਆ ਜਾ ਰਿਹਾ ਹੈ ਜਿਨ੍ਹਾਂ ਵੱਲੋਂ ਚੋਣਾਂ ਨਜ਼ਦੀਕ ਹੋਣ ਤੇ ਇਹ ਸਭ ਕੁਝ ਕੀਤਾ ਜਾ ਰਿਹਾ ਹੈ। ਸੁਖਬੀਰ ਸਿੰਘ ਬਾਦਲ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹੋਇਆ ਬਿਕਰਮ ਸਿੰਘ ਮਜੀਠੀਆ ਦਾ ਪੱਖ ਪੂਰਦਿਆ ਹੋਇਆ ਕਿਹਾ ਹੈ ਕਿ ਉਨ੍ਹਾਂ ਵੱਲੋਂ ਰੇਤ ਮਾਫੀਆ ਨੂੰ ਲੈ ਕੇ ਸਿੱਧੂ ਅਤੇ ਚੰਨੀ ਦੇ ਖਿਲਾਫ ਲੜਾਈ ਲੜੀ ਗਈ।
ਜਿਸ ਕਾਰਨ ਹੁਣ ਇਹ ਸਭ ਸਾਬਕਾ ਡੀਜੀਪੀ ਚੱਟੋਪਾਧਿਆਏ ਨਾਲ ਮਿਲ ਕੇ ਉਸ ਨੂੰ ਗ੍ਰਿਫਤਾਰ ਕਰਨ ਦੀ ਸਾਜ਼ਿਸ਼ ਕਰ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਅਗਰ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਕੋਈ ਵੀ ਸਬੂਤ ਮਿਲਦਾ ਹੈ ਤਾਂ ਉਹ ਸਿਆਸਤ ਛੱਡ ਦੇਣਗੇ। ਉਨ੍ਹਾਂ ਦੋਸ਼ ਲਗਾਇਆ ਕਿ ਕਾਂਗਰਸ ਸਰਕਾਰ ਵੱਲੋਂ ਇਹ ਝੂਠਾ ਡਰੱਗਸ ਦਾ ਕੇਸ ਬਿਕਰਮ ਸਿੰਘ ਮਜੀਠੀਆ ਸਿਰ ਪਾਇਆ ਜਾ ਰਿਹਾ ਹੈ।