Home » ਚੋਣ ਮੈਦਾਨ ‘ਚ ਉਤਰਨਗੇ ਸਾਬਕਾ ਪੰਜਾਬ CM ਪ੍ਰਕਾਸ਼ ਸਿੰਘ ਬਾਦਲ, ਲੰਬੀ ਤੋਂ ਲੜਨਗੇ ਚੋਣ….
Home Page News India India News

ਚੋਣ ਮੈਦਾਨ ‘ਚ ਉਤਰਨਗੇ ਸਾਬਕਾ ਪੰਜਾਬ CM ਪ੍ਰਕਾਸ਼ ਸਿੰਘ ਬਾਦਲ, ਲੰਬੀ ਤੋਂ ਲੜਨਗੇ ਚੋਣ….

Spread the news

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਸ੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਇਨ੍ਹਾਂ ਵਿਧਾਨ ਸਭਾ ਚੋਣਾਂ ਲਈ ਮੈਦਾਨ ਵਿਚ ਉਤਰਣਗੇ। ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਚੋਣ ਲੜਨਗੇ। 

ਵਿਧਾਨ ਸਭਾ ਹਲਕਾ ਲੰਬੀ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਆਪਣਾ ਚੋਣ ਦਫਤਰ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾ ਕੇ ਖੋਲਿਆ ਗਿਆ ਅਤੇ ਇਸ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਨਾਂ ਉਮੀਦਵਾਰ ਵਜੋਂ ਐਲਾਨ ਕੀਤਾ ਗਿਆ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਸੀਨੀਅਰ ਆਗੂ ਹਲਕਾਂ ਚੋਣ ਇੰਚਾਰਜ ਅਤੇ ਸਾਬਕਾ ਮੰਤਰੀ ਮੇਜਰ ਭੁਪਿੰਦਰ ਸਿੰਘ ਢਿਲੋਂ ਨੇ ਰੀਬਨ ਕਟ ਕੇ ਦਫਤਰ ਖੋਲਿਆ।