ਕਾਂਗਰਸੀ ਨੇਤਾ ਰਾਹੁਲ ਗਾਂਧੀ (Congress leader Rahul Gandhi) ਜਲੰਧਰ ਦੇ ਮਿੱਠਾਪੁਰ (Mithapur of Jalandhar) ਵਿੱਚ ਇੱਕ ਵਰਚੁਅਲ ਰੈਲੀ (Virtual Rally) ਨੂੰ ਵੀ ਸੰਬੋਧਨ ਕੀਤਾ, ਜਿਸ ਦੌਰਾਨ ਉਨ੍ਹਾਂ ਨੇ ਐਲਾਨ ਕੀਤਾ ਕਿ ਪੰਜਾਬ ਵਿਚ ਕਾਂਗਰਸ (Congress in Punjab) ਮੁੱਖ ਮੰਤਰੀ (CM) ਦੇ ਚਿਹਰੇ ਦੇ ਨਾਲ ਚੋਣ ਲੜੇਗੀ। ਜਲੰਧਰ ਵਿਚ ਪੰਜਾਬ ਫਤਿਹ ਰੈਲੀ (Punjab Fateh Rally) ਵਿਚ ਰਾਹੁਲ ਨੇ ਕਿਹਾ ਕਿ ਇਸ ਬਾਰੇ ਵਿਚ ਪਾਰਟੀ ਦੇ ਨੇਤਾਵਾਂ ਅਤੇ ਵਰਕਰਾਂ ਨਾਲ ਸਲਾਹ ਮਸ਼ਵਰਾ ਕਰਕੇ ਹੀ ਫੈਸਲਾ ਲਿਆ ਜਾਵੇਗਾ। ਕਾਂਗਰਸ ਨੇ ਪਿਛਲੀ ਚੋਣ ਵੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੂੰ ਮੁੱਖ ਮੰਤਰੀ (CM) ਦਾ ਚਿਹਰਾ ਐਲਾਨ ਕੇ ਲੜੀ ਸੀ। ਰਾਹੁਲ ਗਾਂਧੀ ਨੇ ਕਿਹਾ ਕਿ ਜੇਕਰ ਪੰਜਾਬ ਜਾਨਣਾ ਚਾਹੁੰਦਾ ਹੈ ਤਾਂ ਕਾਂਗਰਸ ਪੰਜਾਬ ਵਿਚ ਸੀ.ਐੱਮ. (Congress CM in Punjab) ਚਿਹਰੇ ਦਾ ਐਲਾਨ ਕਰੇਗੀ।
ਇਸ ਬਾਰੇ ਉਹ ਪਾਰਟੀ ਅਤੇ ਵਰਕਰਾਂ ਨਾਲ ਗੱਲ ਕਰਨਗੇ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਅੰਮ੍ਰਿਤਸਰ ਵਿਚ ਹਰਿਮੰਦਰ ਸਾਹਿਬ ਨਤਮਸਤਕ ਹੋਏ। ਪੰਗਤ ਵਿਚ ਬੈਠ ਕੇ ਲੰਗਰ ਛੱਕਿਆ। ਉਨ੍ਹਾਂ ਦਾ ਪੰਜਾਬ ਦੌਰਾ ਗਣਤੰਤਰ ਦਿਵਸ ਤੋਂ ਬਾਅਦ ਤੈਅ ਕੀਤਾ ਗਿਆ ਸੀ। ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਜਲੰਧਰ ’ਚ ਵਰਚੁਅਲ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ’ਚ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਦਾ ਫ਼ੈਸਲਾ ਕਾਂਗਰਸੀ ਵਰਕਰ ਕਰਨਗੇ।
ਉਨ੍ਹਾਂ ਕਿਹਾ ਕਿ ਕਾਂਗਰਸ ਸਿਰਫ ਸਿਆਸੀ ਪਾਰਟੀ ਨਹੀਂ ਸਗੋਂ ਵਿਚਾਰਧਾਰਾ ਹੈ, ਜਿਸ ਨੇ ਅੰਗਰੇਜ਼ਾਂ ਨੂੰ ਹਰਾ ਕੇ ਇਕ ਦੇਸ਼ ਬਣਾਇਆ ਹੈ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਅੰਮ੍ਰਿਤਸਰ ਪਹੁੰਚ ਕੇ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ ‘ਤੇ ਮੱਥਾ ਟੇਕਿਆ। ਅੰਮ੍ਰਿਤਸਰ ਵਿਚ ਕਾਂਗਰਸ ਨੇਤਾਵਾਂ ਦੇ ਨਾਲ ਉਨ੍ਹਾਂ ਨੇ ਪੰਗਤ ਵਿਚ ਬੈਠ ਕੇ ਲੰਗਰ ਛਕਿਆ। ਇਸ ਤੋਂ ਬਾਅਦ ਉਹ ਜਲਿਆਂਵਾਲਾ ਬਾਗ ਵਿਚ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੇ। ਰਾਹੁਲ ਗਾਂਧੀ ਦੇ ਨਾਲ ਸੀ.ਐੱਮ. ਚਰਨਜੀਤ ਸਿੰਘ ਅਤੇ ਹੋਰ ਕਾਂਗਰਸੀ ਆਗੂ ਵੀ ਸਨ।