ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਸਿਰਫ਼ ਤਿੰਨ ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। ਇਹ ਇੱਕ ਦਿਨ ਵਿੱਚ ਭਾਜਪਾ ਨੇ ਦੋ ਸੂਚੀਆਂ ਜਾਰੀ ਕੀਤੀਆਂ ਹਨ। ਇਸ ਤੋਂ ਪਹਿਲਾਂ ਵੀਰਵਾਰ ਨੂੰ ਹੀ ਇਸ ਨੇ 27 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਸੀ। ਤੀਜੀ ਸੂਚੀ ਵਿੱਚ, ਭਾਜਪਾ ਨੇ ਅੰਮ੍ਰਿਤਸਰ ਕੇਂਦਰੀ, ਅੰਮ੍ਰਿਤਸਰ ਪੂਰਬੀ ਅਤੇ ਬਾਬਾ ਬਕਾਲਾ (SC) ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਅੰਮ੍ਰਿਤਸਰ ਕੇਂਦਰੀ ਤੋਂ ਡਾ: ਰਾਮ ਚਾਵਲਾ ਅਤੇ ਅੰਮ੍ਰਿਤਸਰ ਪੂਰਬੀ ਤੋਂ ਡਾ: ਜਗਮੋਹਨ ਸਿੰਘ ਰਾਜੂ (IAS) ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। ਦੱਸ ਦੇਈਏ ਕਿ ਅੰਮ੍ਰਿਤਸਰ ਪੂਰਬੀ ਤੋਂ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਚੋਣ ਮੈਦਾਨ ਵਿੱਚ ਹਨ। ਤਾਮਿਲਨਾਡੂ ਸਰਕਾਰ ‘ਚ ਚੀਫ ਰੈਜ਼ੀਡੈਂਟ ਕਮਿਸ਼ਨਰ ਦੇ ਅਹੁਦੇ ‘ਤੇ ਤਾਇਨਾਤ ਰਾਜੂ ਨੇ 25 ਜਨਵਰੀ ਨੂੰ ਆਈਏਐਸ ਤੋਂ ਸਵੈ-ਇੱਛਤ ਸੇਵਾਮੁਕਤੀ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਹੁਣ ਉਹ ਰਾਜਨੀਤੀ ਵਿੱਚ ਆ ਗਏ ਹਨ।
ਭਾਜਪਾ ਨੇ ਬਾਬਾ ਬਕਾਲਾ (ਐਸਸੀ) ਤੋਂ ਸਰਦਾਰ ਮਜੀਤ ਸਿੰਘ ਮੰਨਾ ਨੂੰ ਉਮੀਦਵਾਰ ਬਣਾਇਆ ਹੈ।117 ਮੈਂਬਰੀ ਪੰਜਾਬ ਵਿਧਾਨ ਸਭਾ ਵਿੱਚ ਭਾਰਤੀ ਜਨਤਾ ਪਾਰਟੀ (BJP) 65 ਸੀਟਾਂ ‘ਤੇ ਚੋਣ ਲੜ ਰਹੀ ਹੈ, ਜਦੋਂ ਕਿ ਇਸ ਦੀਆਂ ਦੋ ਸਹਿਯੋਗੀ ਪਾਰਟੀਆਂ ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਕ੍ਰਮਵਾਰ 37 ਅਤੇ 15 ਸੀਟਾਂ ‘ਤੇ ਚੋਣ ਲੜਨਗੀਆਂ।