ਪੰਜਾਬ ਵਿਧਾਨ ਸਭਾ (Punjab Vidhan Sabha) ਚੋਣਾਂ ਲਈ ਕਾਂਗਰਸ ਨੇ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਨੇ ਵੱਡਾ ਬਦਲਾਅ ਕਰਦਿਆਂ ਭਦੌੜ ਵਿਧਾਨ ਸਭਾ ਸੀਟ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Channi) ਨੂੰ ਉਮੀਦਵਾਰ ਬਣਾਇਆ ਹੈ। ਇਸ ਤੋਂ ਪਹਿਲਾਂ ਪਾਰਟੀ ਨੇ ਚਮਕੌਰ ਸਾਹਿਬ ਸੀਟ ਤੋਂ ਉਨ੍ਹਾਂ ਦੀ ਉਮੀਦਵਾਰੀ ਦਾ ਐਲਾਨ ਕੀਤਾ ਸੀ।
