Home » ਸੰਯੁਕਤ ਸਮਾਜ ਮੋਰਚੇ ਨੂੰ ਮਿਲਿਆ ਚੋਣ ਨਿਸ਼ਾਨ ‘ਮੰਜਾ’…
Home Page News India India News

ਸੰਯੁਕਤ ਸਮਾਜ ਮੋਰਚੇ ਨੂੰ ਮਿਲਿਆ ਚੋਣ ਨਿਸ਼ਾਨ ‘ਮੰਜਾ’…

Spread the news

ਚੋਣ ਕਮਿਸ਼ਨ (Election Commission) ਵਲੋਂ ਕਿਸਾਨ ਜਥੇਬੰਦੀਆਂ (Farmers’ organizations) ਵਲੋਂ ਬਣਾਈ ਪਾਰਟੀ ਸੰਯੁਕਤ ਸਮਾਜ ਮੋਰਚੇ (Sanyukt Samaj Morcha) ਨੂੰ ਚੋਣ ਨਿਸ਼ਾਨ ਮੰਜਾ (Election symbol Manja) ਅਲਾਟ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਸੰਯੁਕਤ ਸਮਾਜ ਮੋਰਚਾ ਦੇ ਸਪੋਕਸ ਪਰਸਨ ਰਵਨੀਤ ਸਿੰਘ ਬਰਾੜ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਟਵਿੱਟਰ ਰਾਹੀਂ ਦਿੱਤੀ। ਉਨ੍ਹਾਂ ਨੇ ਦੂਜਾ ਟਵੀਟ ਕਰਦਿਆਂ ਲਿਖਿਆ ਕਿ ਪਹਿਲਾਂ ਮੰਜਾ ਡਾਹ ਕੇ ਦਿੱਲੀ ਜਿੱਤੀ ਸੀ ਅਤੇ ਹੁਣ ਮੰਜਾ ਡਾਹ ਕੇ ਪੰਜਾਬ ਜਿੱਤਾਂਗੇ।

ਮੋਰਚੇ ਦੇ ਇਕ ਆਗੂ ਨੇ ਦੱਸਿਆ ਕਿ ਹੁਣ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਮੰਜਾ ਚੋਣ ਨਿਸ਼ਾਨ (Election symbol) ‘ਤੇ ਚੋਣ ਲੜਨਗੇ। ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਪੰਜਾਬ ਵਿਚ ਨਾਮਜ਼ਦਗੀ ਪ੍ਰਕਿਰਿਆ ਖਤਮ ਹੋਣ ਤੋਂ ਬਾਅਦ ਸੰਯੁਕਤ ਸਮਾਜ ਮੋਰਚਾ ਨੂੰ ਸਿਆਸੀ ਪਾਰਟੀ ਦੇ ਰੂਪ ਵਿਚ ਮਾਨਤਾ ਦੇ ਦਿੱਤੀ ਸੀ। ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਅੰਦੋਲਨ ਕਰਨ ਵਾਲੇ ਕਿਸਾਨਾਂ ਵਲੋਂ ਬਣਾਇਆ ਗਿਆ ਸੰਯੁਕਤ ਸਮਾਜ ਮੋਰਚਾ ਪੰਜਾਬ ਦੀਆਂ 117 ਵਿਚੋਂ 104 ਸੀਟਾਂ ‘ਤੇ ਚੋਣ ਲੜ ਰਿਹਾ ਹੈ। 

ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 ਵਿਚ ਸਿਆਸੀ ਸਮੀਕਰਨ ਬਦਲਦੇ ਨਜ਼ਰ ਆ ਰਹੇ ਹਨ, ਕਿਉਂਕਿ ਪਹਿਲਾਂ ਵਿਧਾਨ ਸਭਾ ਚੋਣਾਂ ਦੌਰਾਨ ਮੁੱਖ ਮੁਕਾਬਲਾ ਦੋ ਰਿਵਾਇਤੀ ਪਾਰਟੀਆਂ ਵਿਚ ਹੁੰਦਾ ਸੀ। ਪਰ ਇਸ ਵਾਰ ਕਈ ਧਿਰਾਂ ਪੰਜਾਬ ਦੇ ਚੋਣ ਮੈਦਾਨ ਵਿਚ ਹਨ। ਇਸ ਕਾਰਣ ਸਿਆਸੀ ਪਾਰਟੀਆਂ ਲਈ ਤਾਂ ਲੋਕਾਂ ਦਾ ਵਿਸ਼ਵਾਸ ਹਾਸਲ ਕਰਨਾ ਵੀ ਔਖਾ ਹੋ ਗਿਆ ਹੈ ਜਦੋਂ ਕਿ ਲੋਕਾਂ ਲਈ ਵੀ ਵੱਡੀ ਮੁਸ਼ਕਲ ਖੜ੍ਹੀ ਹੋ ਗਈ ਹੈ ਕਿਉਂਕਿ ਹੁਣ ਉਨ੍ਹਾਂ ਨੂੰ ਇੰਨੀਆਂ ਸਾਰੀਆਂ ਪਾਰਟੀਆਂ ਵਿਚੋਂ ਕਿਸੇ ਇਕ ਨੂੰ ਚੁਣਨਾ ਔਖਾ ਹੋ ਜਾਵੇਗਾ।